ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਕਰਨੈਲ ਸਿੰਘ ਪੰਜੋਲੀ ਜਨਰਲ ਸਕੱਤਰ ਬਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ,
ਕਰਨੈਲ ਸਿੰਘ ਪੰਜੋਲੀ ਜਨਰਲ ਸਕੱਤਰ ਬਣੇ
ਅੰਮ੍ਰਿਤਸਰ, 29 ਨਵੰਬਰ (ਪ.ਨ. ਟੀਮ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 44ਵਾਂ ਪ੍ਰਧਾਨ ਚੁਣਿਆ ਗਿਆ ਹੈ। ਉਹ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸਨ। ਇਸ ਸਬੰਧੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਜਿਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 122 ਵੋਟਾਂ ਮਿਲੀਆਂ ਜਦੋਂ ਕਿ ਉਨ੍ਹਾਂ ਦੇ ਵਿਰੋਧ ਵਿਚ ਖੜ੍ਹੇ ਵਿਰੋਧੀ ਧਿਰ ਦੇ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ ਸਿਰਫ 19 ਵੋਟਾਂ ਮਿਲੀਆਂ ਤੇ ਇਕ ਵੋਟ ਰੱਦ ਹੋ ਗਈ। ਸੀਨੀਅਰ ਮੀਤ ਪ੍ਰਧਾਨ ਰਘੁਬੀਰ ਸਿੰਘ ਵਿਰਕ ਅਤੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਚੁਣਿਆ ਗਿਆ। ਜਨਰਲ ਸਕੱਤਰ ਦੇ ਅਹੁਦੇ ਲਈ ਕਰਨੈਲ ਸਿੰਘ ਪੰਜੋਲੀ 112 ਵੋਟਾਂ ਲੈ ਕੇ ਆਪਣੇ ਵਿਰੋਧੀ ਗੁਰਪ੍ਰੀਤ ਸਿੰਘ ਫਤਹਿਗੜ੍ਹ ਨੂੰ ਹਰਾਉਣ ‘ਚ ਕਾਮਯਾਬ ਰਹੇ।ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ 30 ਦੇ ਕਰੀਬ ਸ਼੍ਰੋਮਣੀ ਕਮੇਟੀ ਮੈਂਬਰ ਗ਼ੈਰ ਹਾਜ਼ਰ ਰਹੇ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ‘ਚ ਇਕ ਸੌ ਤੀਹ ਦੇ ਕਰੀਬ ਮੈਂਬਰ ਸ਼ਾਮਿਲ ਹੋਏ। ਜ਼ਿਕਰਯੋਗ ਹੈ ਕਿ ਪਿਛਲੇ ਦਸ ਸਾਲਾਂ ਦੌਰਾਨ 23 ਸ਼੍ਰੋਮਣੀ ਕਮੇਟੀ ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ।ਇਜਲਾਸ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਸਾਹਿਬ, ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹਾਜ਼ਰ ਰਹੇ। ਸਾਬਕਾ ਮੰਤਰੀ ਤੋਤਾ ਸਿੰਘ ਵੀ ਗੈਰਹਾਜ਼ਰ ਰਹੇ।
ਤਸਵੀਰ:- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਕਰਨੈਲ ਸਿੰਘ ਪੰਜੋਲੀ

Leave a Reply

Your email address will not be published. Required fields are marked *