ਕੇਂਦਰ ਸਰਕਾਰ ਐਮਐਸਪੀ ਸਮੇਤ ਹੋਰ ਮੰਗਾਂ ‘ਤੇ ਗੱਲਬਾਤ ਕਰਨ ਦੇ ਰੌਂਅ ‘ਚ

ਕੇਂਦਰ ਸਰਕਾਰ ਐਮਐਸਪੀ ਸਮੇਤ ਹੋਰ ਮੰਗਾਂ ‘ਤੇ ਗੱਲਬਾਤ ਕਰਨ ਦੇ ਰੌਂਅ ‘ਚ
ਨਵੀਂ ਦਿੱਲੀ, 30 ਨਵੰਬਰ (ਪ.ਨ. ਟੀਮ)- ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕਿਸਾਨਾਂ ਦੀ ਹੋਰਨਾਂ ਮੰਗਾਂ ‘ਤੇ ਵਿਚਾਰ-ਚਰਚਾ ਕਰਨ ਲਈ ਕੇਂਦਰ ਸਰਕਾਰ ਤਿਆਰ ਹੋ ਗਈ ਹੈ। ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਅਨੁਸਾਰ ਐਮਐਸਪੀ ’ਤੇ ਗੱਲ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਤੋਂ ਪੰਜ ਕਿਸਾਨ ਆਗੂਆਂ ਦੇ ਨਾਮ ਮੰਗ ਲਏ ਹਨ। ਜਿਸ ਤੋਂ ਉਮੀਦ ਬੱਝਦੀ ਹੈ ਕਿ ਜਲਦ ਹੀ ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ ਹੋਵੇਗੇ। ਦੱਸਣਯੋਗ ਹੈ ਕਿ ਇਸ ਵਰੇ੍ਹ ਫਰਵਰੀ ਮਹੀਨੇ ਤੋਂ ਬਾਅਦ ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ਦਰਮਿਆਨ ਕੋਈ ਮੀਟਿੰਗ ਨਹੀਂ ਹੋਈ।

Leave a Reply

Your email address will not be published. Required fields are marked *