ਕਾਂਗਰਸ ਹਾਈਕਮਾਨ ਨੇ ਜਾਖੜ ਤੇ ਬਾਜਵਾ ਨੂੰ ਸੌਂਪੀਆਂ ਅਹਿਮ ਜਿੰਮੇਵਾਰੀਆਂ

ਕਾਂਗਰਸ ਹਾਈਕਮਾਨ ਨੇ ਜਾਖੜ ਤੇ ਬਾਜਵਾ ਨੂੰ ਸੌਂਪੀਆਂ ਅਹਿਮ ਜਿੰਮੇਵਾਰੀਆਂ
ਚੰਡੀਗੜ੍ਹ 6 ਦਸੰਬਰ (ਪ.ਨ. ਟੀਮ)- ਪੰਜਾਬ ਚੋਣਾਂ-2022 ਲਈ ਕਾਂਗਰਸ ਹਾਈਕਮਾਨ ਨੇ ਅੱਜ ਚੋਣ ਕਮੇਟੀਆਂ ਦਾ ਐਲਾਨ ਕਰਦੇ ਹੋਏ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਅਹਿਮ ਜਿੰਮੇਵਾਰੀਆਂ ਸੌਂਪੀਆਂ ਹਨ। ਹਾਈਕਮਾਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪ੍ਰਚਾਰ ਕਮੇਟੀ ਦੀ ਚੇਅਰਮੈਨੀ ਸੁਨੀਲ ਜਾਖੜ ਨੂੰ ਸੌਂਪੀ ਹੈ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅੰਬਿਕਾ ਸੋਨੀ ਨੂੰ ਪੰਜਾਬ ਅਤੇ ਹਾਈਕਮਾਨ ਵਿੱਚ ਕੋਆਰਡੀਨੇਸ਼ਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਮੀਦਵਾਰਾਂ ਦੀ ਚੋਣ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਅਗਵਾਈ ਕਾਂਗਰਸ ਦੇ ਜਨਰਲ ਸਕੱਤਰ ਅਜੈ ਮਾਕਨ ਕਰਨਗੇ, ਜਦਕਿ ਚੰਦਨ ਯਾਦਵ ਅਤੇ ਕ੍ਰਿਸ਼ਨਾ ਅਲਵਾਰੂ ਮੈਂਬਰ ਹੋਣਗੇ। ਇਸ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਕਾਰਜਕਾਰੀ ਮੈਂਬਰ ਹੋਣਗੇ।

Leave a Reply

Your email address will not be published. Required fields are marked *