ਰਾਹੁਲ ਗਾਂਧੀ ਨੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੀ ਸੂਚੀ ਸੰਸਦ ‘ਚ ਕੀਤੀ ਪੇਸ਼, 500 ਕਿਸਾਨਾਂ ਸੂਚੀ ਜਾਰੀ ਕਰਕੇ ਸਰਕਾਰ ਤੋਂ ਮੁਆਵਜ਼ਾ ਮੰਗਿਆ

ਰਾਹੁਲ ਗਾਂਧੀ ਨੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੀ ਸੂਚੀ ਸੰਸਦ ‘ਚ ਕੀਤੀ ਪੇਸ਼
500 ਕਿਸਾਨਾਂ ਸੂਚੀ ਜਾਰੀ ਕਰਕੇ ਸਰਕਾਰ ਤੋਂ ਮੁਆਵਜ਼ਾ ਮੰਗਿਆ
ਨਵੀਂ ਦਿੱਲੀ, 7 ਦਸੰਬਰ (ਪ.ਨ. ਟੀਮ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ iਖ਼ਲਾਫ਼ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਕਾਰ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਉਨ੍ਹਾਂ ਦਾ ਬਣਦਾ ਹੱਕ ਦੇਵੇ। ਰਾਹੁਲ ਗਾਂਧੀ ਨੇ ਸਿਫ਼ਰ ਕਾਲ ਦੌਰਾਨ ਸਦਨ ਵਿਚ ਇਹ ਮੁੱਦਾ ਰੱਖਿਆ ਅਤੇ ਲੋਕ ਸਭਾ ’ਚ ਕਰੀਬ 500 ਕਿਸਾਨਾਂ ਦੀ ਸੂਚੀ ਵੀ ਰੱਖੀ ਅਤੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਇਨ੍ਹਾਂ ਲੋਕਾਂ ਦੀ ਜਾਨ ਗਈ ਹੈ। ਉਨ੍ਹਾਂ ਕਿਹਾ,‘ਸਾਰਾ ਦੇਸ਼ ਜਾਣਦਾ ਹੈ ਕਿ ਕਿਸਾਨ ਅੰਦੋਲਨ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਕਿਸਾਨਾਂ ਤੋਂ ਮੁਆਫੀ ਮੰਗੀ ਹੈ। ਪ੍ਰਧਾਨ ਮੰਤਰੀ ਨੇ ਮੰਨਿਆ ਕਿ ਉਨ੍ਹਾਂ ਨੇ ਗਲਤੀ ਕੀਤੀ ਹੈ। 30 ਨਵੰਬਰ ਨੂੰ ਖੇਤੀਬਾੜੀ ਮੰਤਰੀ ਨੂੰ ਸਵਾਲ (ਲੋਕ ਸਭਾ ਵਿੱਚ ਲਿਖਤੀ ਸਵਾਲ) ਪੁੱਛਿਆ ਗਿਆ ਸੀ ਕਿ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ। ਉਨ੍ਹਾਂ ਨੇ ਜਵਾਬ ਦਿੱਤਾ ਕਿ ਉਨ੍ਹਾਂ ਕੋਲ ਕੋਈ ਡਾਟਾ ਨਹੀਂ ਹੈ।’ ਸ੍ਰੀ ਗਾਂਧੀ ਨੇ ਕਿਹਾ,‘ ਅਸੀਂ ਇਨ੍ਹਾਂ ਕਿਸਾਨਾਂ ਬਾਰੇ ਪਤਾ ਲਗਾਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 400 ਤੋਂ ਵੱਧ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਹੈ। ਮੈਂ ਇਨ੍ਹਾਂ ਕਿਸਾਨਾਂ ਦੀ ਸੂਚੀ ਅਤੇ ਹਰਿਆਣਾ ਦੇ ਕੁਝ ਕਿਸਾਨਾਂ ਦੀ ਸੂਚੀ ਦੇ ਰਿਹਾ ਹਾਂ, ਜਿਨ੍ਹਾਂ ਨੇ ਪ੍ਰਦਰਸ਼ਨ ਦੌਰਾਨ ਆਪਣੀਆਂ ਜਾਨਾਂ ਗਵਾਈਆਂ। ਉਨ੍ਹਾਂ ਕਿਹਾ,‘ਇਹ ਨਾਂ ਇੱਥੇ ਹਨ। ਮੈਂ ਚਾਹੁੰਦਾ ਹਾਂ ਕਿ ਇਨ੍ਹਾਂ ਕਿਸਾਨਾਂ ਨੂੰ ਹੱਕ ਮਿਲੇ। ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ।’

Leave a Reply

Your email address will not be published.