ਟੀਆਰਐੱਸ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਵੱਡਾ ਐਲਾਨ, ਸੰਸਦ ਮੈਂਬਰਾਂ ਨੇ ਸੈਸ਼ਨ ਦਾ ਕੀਤਾ ਮੁਕੰਮਲ ਬਾਈਕਾਟ
ਟੀਆਰਐੱਸ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਵੱਡਾ ਐਲਾਨ,
ਸੰਸਦ ਮੈਂਬਰਾਂ ਨੇ ਸੈਸ਼ਨ ਦਾ ਕੀਤਾ ਮੁਕੰਮਲ ਬਾਈਕਾਟ
ਨਵੀਂ ਦਿੱਲੀ, 7 ਦਸੰਬਰ(ਪ.ਨ. ਟੀਮ)- ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐੱਸ) ਨੇ ਕੇਂਦਰ ਸਰਕਾਰ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਗਾਉਂਦੇ ਹੋਏ ਅੱਜ ਐਲਾਨ ਕੀਤਾ ਕਿ ਉਸ ਦੇ ਸੰਸਦ ਮੈਂਬਰ ਸੰਸਦ ਦੇ ਮੌਜੂਦਾ ਸੈਸ਼ਨ ਦੇ ਬਾਕੀ ਬਚੇ ਸਮੇਂ ਦੌਰਾਨ ਦੋਵਾਂ ਸਦਨਾਂ ਦੀ ਕਾਰਵਾਈ ਦਾ ਬਾਈਕਾਟ ਕਰਨਗੇ। ਟੀਆਰਐੱਸ ਦੇ ਮੈਂਬਰਾਂ ਨੇ ਲੋਕ ਸਭਾ ਅਤੇ ਰਾਜ ਸਭਾ ਤੋਂ ਵਾਕਆਊਟ ਕਰਦਿਆਂ ਸਰਕਾਰ iਖ਼ਲਾਫ਼ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਸਾਰੇ ਸੰਸਦ ਮੈਂਬਰਾਂ ਨੇ ਕਾਲੇ ਚੋਗੇ ਪਾਏ ਹੋਏ ਸਨ। ਪਾਰਟੀ ਆਗੂ ਕੇਸ਼ਵ ਰਾਓ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅਸੰਵੇਦਨਸ਼ੀਲ ਹੈ ਅਤੇ ਕਿਸਾਨ ਵਿਰੋਧੀ ਹੈ।