ਆਸਟ੍ਰੇਲੀਆ ਦਾ ਚੀਨ ਨੂੰ ਕੂਟਨੀਤਕ ਝਟਕਾ, ਬੀਜਿੰਗ ਓਲੰਪਿਕ ਦੇ ਕੂਟਨੀਤਕ ਬਾਈਕਾਟ ਦਾ ਐਲਾਨ
ਆਸਟ੍ਰੇਲੀਆ ਦਾ ਚੀਨ ਨੂੰ ਕੂਟਨੀਤਕ ਝਟਕਾ,
ਬੀਜਿੰਗ ਓਲੰਪਿਕ ਦੇ ਕੂਟਨੀਤਕ ਬਾਈਕਾਟ ਦਾ ਐਲਾਨ
ਮੈਲਬੌਰਨ, 8 ਦਸੰਬਰ (ਪ.ਨ. ਟੀਮ)- ਆਸਟੇ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾੇ ਮੌਰੀਸਨ ਨੇ ਚੀਨ ਨੂੰ ਵੱਡਾ ਕੂਟਨੀਤਕ ਝਟਕਾ ਦਿੰਦਿਆਂ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਦੇਸ਼ ਬੀਜਿੰਗ ‘ਚ ਹੋਣ ਵਾਲੀਆਂ ਸਰਦ ਰੁੱਤ ਓਲੰਪਿਕ ਖੇਡਾਂ ਦਾ ਕੂਟਨੀਤਕ ਬਾਈਕਾਟ ਕਰਨ ਦਾ ਐਲਾਨ ਕਰਦਾ ਹੈ। ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਬੀਜਿੰਗ ਓਲੰਪਿਕ ਦੇ ਕੂਟਨੀਤਕ ਬਾਈਕਾਟ ਦਾ ਸੱਦਾ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕਾ ਨੇ ਚੀਨ ਦੇ ਕਮਜ਼ੋਰ ਮਨੁੱਖੀ ਅਧਿਕਾਰਾਂ ਦੇ ਰਿਕਾਰਡ ਕਾਰਨ 2022 ਦੀਆਂ ਸਰਦ ਰੁੱਤ ਓਲੰਪਿਕ ਖੇਡਾਂ ਦੇ ਕੂਟਨੀਤਕ ਬਾਈਕਾਟ ਦਾ ਐਲਾਨ ਕੀਤਾ ਸੀ।