ਫਤਿਹ ਹਾਸਿਲ ਕਰਨ ਉਪਰੰਤ ਕਿਸਾਨ ਅੰਦੋਲਨ ਸਮਾਪਤ ਕਰਨ ਦਾ ਐਲਾਨ, 11 ਦਸੰਬਰ ਨੂੰ ਦਿੱਲੀ ਬਾਰਡਰਾਂ ਤੋਂ ਘਰ ਪਰਤ ਜਾਣਗੇ ਕਿਸਾਨ

ਫਤਿਹ ਹਾਸਿਲ ਕਰਨ ਉਪਰੰਤ ਕਿਸਾਨ ਅੰਦੋਲਨ ਸਮਾਪਤ ਕਰਨ ਦਾ ਐਲਾਨ,
11 ਦਸੰਬਰ ਨੂੰ ਦਿੱਲੀ ਬਾਰਡਰਾਂ ਤੋਂ ਘਰ ਪਰਤ ਜਾਣਗੇ ਕਿਸਾਨ
ਸਿੰਘੂ ਬਾਰਡਰ 9 ਦਸੰਬਰ (ਪ.ਨ. ਟੀਮ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕ ਸਾਲ ਤੋਂ ਵਧੇਰੇ ਸਮੇਂ ਤੋਂ ਚੱਲਿਆ ਆ ਰਿਹਾ ਕਿਸਾਨ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਲੀ ਮੋਰਚੇ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਧਰਨਾਕਾਰੀ ਕਿਸਾਨ 11 ਦਸੰਬਰ ਨੂੰ ਦਿੱਲੀ ਦੇ ਬਾਰਡਰ ਖਾਲੀ ਕਰਨਗੇ। ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਮਿਲੇ ਪ੍ਰਸਤਾਵ ‘ਤੇ ਸਹਿਮਤੀ ਬਣਨ ਤੋਂ ਬਾਅਦ ਲਿਆ ਗਿਆ ਹੈ। ਇਸ ਤਰ੍ਹਾਂ 378 ਦਿਨਾਂ ਬਾਅਦ ਕਿਸਾਨਾਂ ਦਾ ਅੰਦੋਲਨ ਖਤਮ ਹੋ ਜਾਵੇਗਾ। ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਆਗੂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ ਮੋਰਚੇ ਤੋਂ 13 ਦਸੰਬਰ ਨੂੰ ਕਿਸਾਨ ਦਰਬਾਰ ਸਾਹਿਬ ਆਉਣਗੇ। ਮੋਰਚੇ ਦੀ ਅਗਲੀ ਮੀਟਿੰਗ 15 ਜਨਵਰੀ ਨੂੰ ਹੋਵੇਗੀ।

Leave a Reply

Your email address will not be published. Required fields are marked *