ਸੁੱਚਾ ਸਿੰਘ ਛੋਟੇਪੁਰ ਨੇ ਫੜਿਆ ਅਕਾਲੀ ਦਲ ਦਾ ਝੰਡਾ

ਸੁੱਚਾ ਸਿੰਘ ਛੋਟੇਪੁਰ ਨੇ ਫੜਿਆ ਅਕਾਲੀ ਦਲ ਦਾ ਝੰਡਾ
ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਬਟਾਲਾ ਹਲਕੇ ਤੋਂ ਉਮੀਦਵਾਰ ਐਲਾਨਿਆ
ਚੰਡੀਗੜ੍ਹ 9 ਦਸੰਬਰ (ਪ.ਨ. ਟੀਮ)- ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਵਿਖੇ ਸਥਿਤ ਹੈਡਕੁਆਟਰ ’ਤੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਰਹੇ ਸੁੱਚਾ ਸਿੰਘ ਛੋਟੇਪੁਰ ਨੂੰ ਸਿਰੋਪਾ ਪਾ ਕੇ ਦਲ ਵਿਚ ਸ਼ਾਮਲ ਕਰਵਾਇਆ। ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਸੁਆਗਤ ਕਰਦਿਆਂ ਸੁਖਬੀਰ ਬਾਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਮੀਤ ਪ੍ਰਧਾਨ ਦਾ ਜਿੰਮੇਵਾਰੀ ਵੀ ਸੌਂਪੀ। ਉਨ੍ਹਾਂ ਛੋਟੇਪੁਰ ਨੂੰ ਬਟਾਲਾ ਸੀਟ ਤੋਂ ਅਕਾਲੀ-ਬਸਪਾ ਗਠਜੋੜ ਦਾ ਉਮੀਦਵਾਰ ਐਲਾਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ।

Leave a Reply

Your email address will not be published. Required fields are marked *