ਦਿੱਲੀ ਅੰਦੋਲਨ ਤੋਂ ਪਰਤ ਰਹੇ ਦੋ ਕਿਸਾਨ ਹੋਏ ਸੜਕ ਹਾਦਸੇ ‘ਚ ਹੋਏ ਹਲਾਕ, ਹਿਸਾਰ ਨੇੜੇ ਟਰੱਕ ਨਾਲ ਹੋਈ ਟੱਕਰ
ਦਿੱਲੀ ਅੰਦੋਲਨ ਤੋਂ ਪਰਤ ਰਹੇ ਦੋ ਕਿਸਾਨ ਹੋਏ ਸੜਕ ਹਾਦਸੇ ‘ਚ ਹੋਏ ਹਲਾਕ,
ਹਿਸਾਰ ਨੇੜੇ ਟਰੱਕ ਨਾਲ ਹੋਈ ਟੱਕਰ
ਹਿਸਾਰ 11 ਦਸੰਬਰ (ਪ.ਨ. ਟੀਮ)- ਕਿਸਾਨ ਅੰਦੋਲਨ ਦੀ ਜਿੱਤ ਉਪਰੰਤ ਦਿੱਲੀ ਤੋਂ ਵਾਪਸੀ ਮੌਕੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਆਸਾ ਬੁੱਟਰ ਦੇ ਦੋ ਕਿਸਾਨਾਂ ਦੀ ਹਿਸਾਰ ਨੇੜੇ ਟਰੱਕ ਨਾਲ ਟੱਕਰ ਵਿੱਚ ਮੌਤ ਹੋ ਗਈ। ਇਸ ਦਾ ਪਤਾ ਲਗਦਿਆਂ ਸਮੁੱਚੇ ਪਿੰਡ ’ਚ ਮਾਤਮ ਛਾ ਗਿਆ। ਜਾਣਕਾਰੀ ਅਨੁਸਾਰ ਟਿੱਕਰੀ ਬਾਰਡਰ ਤੋਂ ਅੰਦੋਲਨ ਸਮੇਟ ਕੇ ਘਰ ਪਰਤ ਰਹੇ ਪੰਜਾਬ ਦੇ ਕਿਸਾਨਾਂ ਨਾਲ ਹਿਸਾਰ ਵਿੱਚ ਹਾਦਸਾ ਵਾਪਰ ਗਿਆ। ਇਹ ਹਾਦਸਾ ਸ਼ਨੀਵਾਰ ਸਵੇਰੇ ਹਿਸਾਰ ‘ਚ ਨੈਸ਼ਨਲ ਹਾਈਵੇਅ 9 ‘ਤੇ ਵਾਪਰਿਆ। ਅੰਦੋਲਨ ਤੋਂ ਪਰਤ ਰਹੇ ਕਿਸਾਨਾਂ ਦੀ ਟਰਾਲੀ ਨੂੰ ਪਿੰਡ ਢੰਡੂਰ ਨੇੜੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪੰਜਾਬ ਦੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਸਿੰਘ ਤੇ ਅਜੈਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਦੋ ਹੋਰ ਕਿਸਾਨ ਜ਼ਖਮੀ ਹੋ ਗਏ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।