ਨਵਜੋਤ ਸਿੱਧੂ ਮੁੜ ਬਣ ਲੱਗੇ ‘ਪਾਵਰਫੁੱਲ’, ਹਾਈਕਮਾਨ ਨੇ ਪੰਜਾਬ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ

ਨਵਜੋਤ ਸਿੱਧੂ ਮੁੜ ਬਣ ਲੱਗੇ ‘ਪਾਵਰਫੁੱਲ’,
ਹਾਈਕਮਾਨ ਨੇ ਪੰਜਾਬ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ
ਨਵੀਂ ਦਿੱਲੀ 13 ਦਸੰਬਰ (ਪ.ਨ. ਟੀਮ)- ਅਗਲੇ ਵਰੇ੍ਹ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ (ਆਈ) ਹਾਈਕਮਾਨ ਵੱਲੋਂ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਜਦੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਂਬਰ ਵਜੋਂ ਜਗ੍ਹਾ ਦਿੱਤੀ ਗਈ ਹੈ। ਇਸੇ ਦੇ ਨਾਲ ਹੀ ਪੰਜਾਬ ਲਈ ਪ੍ਰਦੇਸ਼ ਪਾਰਟੀ ਚੋਣ ਕਮੇਟੀ ਦੀ ਨਿਯੁਕਤੀ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੂਬਾਈ ਚੋਣ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਸਿੱਧੂ ਦੇ ਨਾਲ ਮੁੱਖ ਮੰਤਰੀ ਚੰਨੀ, ਸੀਨੀਅਰ ਆਗੂ ਅੰਬਿਕਾ ਸੋਨੀ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਹੋਰ ਆਗੂ ਤੇ ਸੰਸਦ ਮੈਂਬਰ ਸ਼ਾਮਲ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਪੰਜਾਬ ਦੀਆਂ 28 ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਹਨ।

Leave a Reply

Your email address will not be published.