ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਨਾਮਵਰ ਨੇਤਾ, ਸਾਬਕਾ ਐਮ.ਪੀ. ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕਾ ਫਰਜ਼ਾਨਾ ਆਲਮ ਤੇ ਰਾਜਵਿੰਦਰ ਕੌਰ ਭਾਗੀਕੇ ਨੇ ਕੀਤੀ ਸ਼ਮੂਲੀਅਤ

ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਨਾਮਵਰ ਨੇਤਾ,
ਸਾਬਕਾ ਐਮ.ਪੀ. ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕਾ ਫਰਜ਼ਾਨਾ ਆਲਮ ਤੇ ਰਾਜਵਿੰਦਰ ਕੌਰ ਭਾਗੀਕੇ ਨੇ ਕੀਤੀ ਸ਼ਮੂਲੀਅਤ
ਚੰਡੀਗੜ੍ਹ 14 ਨਵੰਬਰ (ਪ.ਨ. ਟੀਮ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋਕੇ ਬਣਾਈ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ‘ਚ ਅੱਜ ਪੰਜਾਬ ਦੀਆਂ ਕੁਝ ਰਾਜਨੀਤਿਕ ਸ਼ਖਸ਼ੀਅਤਾਂ ਨੇ ਸ਼ਾਮਲ ਹੋਣ ਦਾ ਐਲਾਨ ਕੀਤਾ। ਅੱਜ ਕੈਪਟਨ ਅਮਰਿੰਦਰ ਸਿੰਘ ਹਾਜ਼ਰੀ ‘ਚ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਦੋ ਵਾਰ ਦੇ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ ਤੇ ਅਕਾਲੀ ਦਲ ਦੀ ਸਾਬਕਾ ਵਿਧਾਇਕਾ ਬੇਗਮ ਫਰਜ਼ਾਨਾ ਆਲਮ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਚੱਲਣ ਦਾ ਐਲਾਨ ਕੀਤਾ ਹੈ। ਦੋਵਾਂ ਆਗੂਆਂ ਨੇ ਕੈਪਟਨ ਦੀ ਹਾਜ਼ਰੀ ਵਿੱਚ ਪੰਜਾਬ ਲੋਕ ਕਾਂਗਰਸ ਦੀ ਮੈਂਬਰਸ਼ਿਪ ਲੈਣ ਦਾ ਐਲਾਨ ਕੀਤਾ।ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਅਤੇ ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ।ਇੱਕ ਹੋਰ ਸਾਬਕਾ ਵਿਧਾਇਕਾ ਰਾਜਵਿੰਦਰ ਕੌਰ ਭਾਗੀਕੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਈ। ਗਾਇਕ ਸਰਦਾਰ ਅਲੀ ਤੇ ਬੂਟਾ ਮੁਹੰਮਦ ਵੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ।

Leave a Reply

Your email address will not be published. Required fields are marked *