ਹੈਲੀਕਾਪਟਰ ਹਾਦਸਾ: ਗਰੁੱਪ ਕੈਪਟਨ ਵਰੁਣ ਸਿੰਘ ਦਾ ਵੀ ਦੇਹਾਂਤ
ਹੈਲੀਕਾਪਟਰ ਹਾਦਸਾ: ਗਰੁੱਪ ਕੈਪਟਨ ਵਰੁਣ ਸਿੰਘ ਦਾ ਵੀ ਦੇਹਾਂਤ
ਨਵੀਂ ਦਿੱਲੀ 15 ਦਸੰਬਰ (ਪ.ਨ. ਟੀਮ)- ਪਿਛਲੇ ਦਿਨੀਂ ਤਾਮਿਲਨਾਡੂ ਦੇ ਕੰਨੂਰ ਜਿਲ੍ਹੇ ‘ਚ ਹੋਏ ਹੈਲੀਕਾਪਟਰ ਹਾਦਸੇ ‘ਚੋਂ ਇਕਲੌਤੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਬੈਂਗਲੁਰੂ ਦੇ ਕਮਾਂਡ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਏਅਰ ਫੋਰਸ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਭਾਰਤੀ ਹਵਾਈ ਸੈਨਾ ਨੂੰ ਬਹਾਦਰ ਗਰੁੱਪ ਕੈਪਟਨ ਵਰੁਣ ਸਿੰਘ ਦੇ ਦੇਹਾਂਤ ਬਾਰੇ ਸੂਚਿਤ ਕਰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ। ਉਨ੍ਹਾਂ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਭਾਰਤੀ ਹਵਾਈ ਸੈਨਾ ਉਨ੍ਹਾਂ ਦੇ ਪਰਿਵਾਰ ਨਾਲ ਹੈ। ਦੱਸਣਯੋਗ ਹੈ ਕਿ ਪਿਛਲੇ ਹਫਤੇ, ਸੀਡੀਐਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 13 ਹੋਰ ਫੌਜੀ ਜਵਾਨ ਕੁਨੂਰ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਸਨ, ਜਦੋਂ ਕਿ ਜ਼ਖਮੀ ਅਧਿਕਾਰੀ ਕੈਪਟਨ ਵਰੁਣ ਸਿੰਘ ਦਾ ਬੈਂਗਲੁਰੂ ਵਿੱਚ ਇਲਾਜ ਚੱਲ ਰਿਹਾ ਸੀ।