ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ‘ਚ ਸਾਰੇ ਟੋਲ ਪਲਾਜ਼ੇ ਬੰਦ ਰੱਖਣ ਦਾ ਐਲਾਨ, ਕੇਂਦਰੀ ਮੰਤਰੀ ਮਿਸ਼ਰਾ ਨੂੰ ਬਰਖਾਸਤ ਕਰਨ ਤੇ ਟੋਲ ਦੇ ਵਧੇ ਰੇਟ ਵਾਪਿਸ ਲੈਣ ਦੀ ਕੀਤੀ ਮੰਗ

 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ‘ਚ ਸਾਰੇ ਟੋਲ ਪਲਾਜ਼ੇ ਬੰਦ ਰੱਖਣ ਦਾ ਐਲਾਨ,
ਕੇਂਦਰੀ ਮੰਤਰੀ ਮਿਸ਼ਰਾ ਨੂੰ ਬਰਖਾਸਤ ਕਰਨ ਤੇ ਟੋਲ ਦੇ ਵਧੇ ਰੇਟ ਵਾਪਿਸ ਲੈਣ ਦੀ ਕੀਤੀ ਮੰਗ
ਪਟਿਆਲਾ 15 ਦਸੰਬਰ (ਪ.ਨ. ਟੀਮ)- ਲਖੀਮਪੁਰ ਕਾਂਡ ਦੀ ਸਾਜਿਸ਼ ‘ਚ ਸ਼ਾਮਲ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਤੇ ਟੋਲ ਟੈਕਸ ਦਾ ਰੇਟ ਪਹਿਲਾ ਵਾਲਾ ਰੱਖਣ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ੇ ਨਿਰੰਤਰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਸਾਰੇ ਟੋਲ ਪਲਾਜ਼ੇ ਬੰਦ ਰਹਿਣਗੇ। ਉਨ੍ਹਾਂ ਵਾਂਗ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਵੀ ਟੋਲ ਪਲਾਜ਼ੇ ਬੰਦ ਰੱਖਣ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦਾ ਟੋਲ ਬੰਦ ਰੱਖਣ ਦੇ ਮਾਮਲੇ ਵਿਚ ਇੱਕੋ ਹੀ ਸਟੈਂਡ ਹੈ ਕਿ ਜਦੋਂ ਤੱਕ ਵਧੇ ਹੋਏ ਰੇਟ ਬੰਦ ਵਾਪਸ ਨਹੀਂ ਲਏ ਜਾਂਦੇ, ਟੋਲ ਬੰਦ ਰਹਿਣਗੇ।

Leave a Reply

Your email address will not be published.