ਸਾਬਕਾ ਖੇਡ ਮੰਤਰੀ ਰਾਣਾ ਸੋਢੀ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ
ਸਾਬਕਾ ਖੇਡ ਮੰਤਰੀ ਰਾਣਾ ਸੋਢੀ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
ਰਾਣਾ ਸੋਢੀ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ 21 ਦਸੰਬਰ (ਪ.ਨ. ਟੀਮ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀਆਂ
ਚ ਸ਼ਾਮਲ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਕਾਂਗਰਸ ਤੋਂ ਅਸਤੀਫਾ ਦੇਣ ਉਪਰੰਤ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋਏ ਹਨ। ਦੱਸਣਯੋਗ ਹੈ ਕਿ ਰਾਣਾ ਗੁਰਮੀਤ ਸੋਢੀ ਚਾਰ ਵਾਰ ਹਲਕਾ ਗੁਰੂਹਰਸਹਾਏ (ਫਿਰੋਜ਼ਪੁਰ) ਤੋਂ ਵਿਧਾਇਕ ਰਹਿ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਪੰਜਾਬ ਦੇ ਖੇਡ ਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਸਨ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਹਾਜ਼ਰ ਸਨ।