ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਕੀਤਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ, ਸੰਯੁਕਤ ਕਿਸਾਨ ਮੋਰਚੇ ਦੇ ਨਾਮ ਹੇਠ ਲੜਨਗੀਆਂ ਚੋਣਾਂ

ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਕੀਤਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ,
ਸੰਯੁਕਤ ਕਿਸਾਨ ਮੋਰਚੇ ਦੇ ਨਾਮ ਹੇਠ ਲੜਨਗੀਆਂ ਚੋਣਾਂ
ਚੰਡੀਗੜ੍ਹ 25 ਦਸੰਬਰ (ਪ.ਨ. ਟੀਮ)- ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਦੇ ਬੈਨਰ ਹੇਠ ਅਗਲੇ ਵਰੇ੍ਹ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਮੋਰਚੇ ਵੱਲੋਂ ਰਾਜ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਵੀ ਫੈਸਲਾ ਕੀਤਾ ਗਿਆ ਹੈ।ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਹੋਣਗੇ। ਇਸ ਸੰਯੁਕਤ ਸਮਾਜ ਮੋਰਚੇ ਵਿਚ 22 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਸ. ਰਾਜੇਵਾਲ ਨੇ ਕਿਹਾ ਕਿ ਚੋਣਾਂ ‘ਚ ਹਿੱਸਾ ਲੈਣ ਦਾ ਫੈਸਲਾ ਲੋਕਾਂ ਦੀ ਮੰਗ ਅਨੁਸਾਰ ਕੀਤਾ ਗਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਬਾਰੇ ਕਿਹਾ ਕਿ ਗੱਠਜੋੜ ਦਾ ਫ਼ੈਸਲਾ ਅਜੇ ਨਹੀਂ ਲਿਆ ਗਿਆ ਹੈ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਉਤੇ ਚੋਣ ਲੜੀ ਜਾਵੇਗੀ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਅਗਲੇ ਕੁਝ ਦਿਨਾਂ ‘ਚ 3 ਹੋਰ ਜਥੇਬੰਦੀਆਂ ਵੀ ਮੋਰਚੇ ‘ਚ ਸ਼ਾਮਲ ਹੋ ਜਾਣਗੀਆਂ।

Leave a Reply

Your email address will not be published.