ਪੰਜਾਬ ਵਿਧਾਨ ਸਭਾ ਚੋਣਾਂ-2022: ਭਾਜਪਾ ਨੇ ਕੀਤਾ ਕੈਪਟਨ ਤੇ ਢੀਂਡਸਾ ਨਾਲ ਰਲਕੇ ਚੋਣਾਂ ਲੜਨ ਦਾ ਐਲਾਨ
ਪੰਜਾਬ ਵਿਧਾਨ ਸਭਾ ਚੋਣਾਂ-2022:
ਭਾਜਪਾ ਨੇ ਕੀਤਾ ਕੈਪਟਨ ਤੇ ਢੀਂਡਸਾ ਨਾਲ ਰਲਕੇ ਚੋਣਾਂ ਲੜਨ ਦਾ ਐਲਾਨ
ਨਵੀਂ ਦਿੱਲੀ 27 ਦਸੰਬਰ (ਪ.ਨ. ਟੀਮ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਨਵੀਂ ਬਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ਹੈ। ਜਿਸ ਪਿੱਛੋਂ ਭਾਜਪਾ ਆਗੂ ਗਜੇਂਦਰ ਸ਼ੇਖਾਵਤ ਨੇ ਐਲਾਨ ਕੀਤਾ ਹੈ ਕਿ ਉਕਤ ਦੋਵਾਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਇਹ ਮੀਟਿੰਗ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਹੋਈ। ਕੈਪਟਨ ਪੰਜਾਬ ਚੋਣਾਂ ਲਈ ਇਕ ਰਣਨੀਤੀ ਤਿਆਰ ਕਰਨ ਸਬੰਧੀ ਭਾਜਪਾ ਦੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਭਾਜਪਾ ਨੇ ਕਿਹਾ ਹੈ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਇਕ ਕਮੇਟੀ ਬਣਾਈ ਜਾਵੇਗੀ, ਜੋ ਸਾਰਾ ਖਾਕਾ ਤਿਆਰ ਕਰੇਗੀ।