ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਹੋਏ ਆਪ ਵਿੱਚ ਸ਼ਾਮਲ

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਹੋਏ ਆਪ ਵਿੱਚ ਸ਼ਾਮਲ
ਚੰਡੀਗੜ੍ਹ 27 ਦਸੰਬਰ (ਪ.ਨ. ਟੀਮ)- ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਐਮ.ਪੀ. ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਆਪ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਮੁਹਾਲੀ ਹਲਕੇ ਤੋਂ ਟਿਕਟ ਮਿਲ ਸਕਦੀ ਹੈ ਕਿਉਂਕਿ ਪਾਰਟੀ ਨੇ ਅਜੇ ਤੱਕ ਇਸ ਸੀਟ ‘ਤੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਸਾਬਕਾ ਮੇਅਰ ਅਤੇ ਰੀਅਲ ਅਸਟੇਟ ਵਪਾਰੀ ਕੁਲਵੰਤ ਸਿੰਘ ਨੇ ਇਸ ਸਾਲ ਦੇ ਸ਼ੁਰੂ ਵਿੱਚ ਮੋਹਾਲੀ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਆਜ਼ਾਦ ਗਰੁੱਪ ਦਾ ਗਠਨ ਕੀਤਾ ਸੀ। ਭਾਵੇਂ ਉਹ ਚੋਣ ਹਾਰ ਗਿਆ, ਪਰ ਉਸ ਦੇ ਗਰੁੱਪ ਨੇ ਕੁੱਲ 50 ਵਿੱਚੋਂ 11 ਸੀਟਾਂ ਜਿੱਤਕੇ ਆਪਣੀ ਹੋਂਦ ਦਾ ਅਹਿਸਾਸ ਕਰਵਾਇਆ।

Leave a Reply

Your email address will not be published.