ਅਕਾਲੀ ਦਲ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ
ਅਕਾਲੀ ਦਲ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ
ਚੰਡੀਗੜ੍ਹ, 28 ਦਸੰਬਰ (ਪ.ਨ. ਟੀਮ)- ਹਾਲ ਹੀ ਵਿੱਚ ਘਰ ਵਾਪਸੀ ਕਰਨ ਵਾਲੇ ਸੀਨੀਅਰ ਆਗੂ ਜਥੇਦਾਰ ਰਣਜੀਤ ਸਿਮਘ ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖਡੂਰ ਸਾਹਿਬ ਤੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਉਨ੍ਹਾਂ ਦੇ ਨਾਂ ਦਾ ਅੱਜ ਪਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਐਲਾਨ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 2017 ‘ਚ ਪਾਰਟੀ ਦੀ ਹਾਰ ਦਾ ਦੋਸ਼ ਸੁਖਬੀਰ ਸਿੰਘ ਬਾਦਲ ‘ਤੇ ਮੜ੍ਹਨ ਤੋਂ ਬਾਅਦ ਅਕਾਲੀ ਦਲ ਤੋਂ ਵੱਖ ਹੋਏ ਰਣਜੀਤ ਸਿੰਘ ਬ੍ਰਹਮਪੁਰਾ ਪਿਛਲੇ ਹਫਤੇ ਹੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ‘ਚ ਅਕਾਲੀ ਦਲ ‘ਚ ਸ਼ਾਮਲ ਹੋਏ ਸਨ।