ਭਾਜਪਾ ਨੇ ਅਕਾਲੀ ਦਲ ਤੇ ਕਾਂਗਰਸ ਨੂੰ ਦਿੱਤਾ ਝਟਕਾ, ਸਾਬਕਾ ਅਕਾਲੀ ਵਿਧਾਇਕ ਜਗਦੀਪ ਸਿੰਘ ਨਕਈ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ
ਭਾਜਪਾ ਨੇ ਅਕਾਲੀ ਦਲ ਤੇ ਕਾਂਗਰਸ ਨੂੰ ਦਿੱਤਾ ਝਟਕਾ,
ਸਾਬਕਾ ਅਕਾਲੀ ਵਿਧਾਇਕ ਜਗਦੀਪ ਸਿੰਘ ਨਕਈ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲ
ਨਵੀਂ ਦਿੱਲੀ 29 ਦਸੰਬਰ (ਪ.ਨ. ਟੀਮ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਤਿੰਨੇ ਨੇਤਾ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਭਾਜਪਾ ‘ਚ ਸ਼ਾਮਲ ਹੋਏ।ਉਹ ਇਫਕੋ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਮਾਨਸਾ ਜਿਲ੍ਹੇ ਦੇ ਹਲਕਾ ਜੋਗਾ ਤੋਂ ਵਿਧਾਇਕ ਵੀ ਰਹੇ ਹਨ।
ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਿਹਾ ਕਿ ਸਭ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਹਵਾ ਕਿਸ ਦਿਸ਼ਾ ਵਿੱਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜੋ ਖੁਸ਼ਹਾਲੀ ਦਾ ਸੂਬਾ ਸੀ ਅੱਜ ਮਾਫੀਆ ਦਾ ਰਾਜ ਬਣ ਗਿਆ ਹੈ।