ਸਤਬੀਰ ਸਿੰਘ ਖਟੜਾ ਬਣੇ ਸ਼ੂਗਰਫੈੱਡ ਦੇ ਚੇਅਰਮੈਨ

ਸਤਬੀਰ ਸਿੰਘ ਖਟੜਾ ਬਣੇ ਸ਼ੂਗਰਫੈੱਡ ਦੇ ਚੇਅਰਮੈਨ
ਚੰਡੀਗੜ੍ਹ 29 ਦਸੰਬਰ (ਪ.ਨ. ਟੀਮ)- ਪੰਜਾਬ ਸਰਕਾਰ ਨੇ ਨੌਜਵਾਨ ਆਗੂ ਸਤਬੀਰ ਸਿੰਘ ਖਟੜਾ ਨੂੰ ਸ਼ੂਗਰਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸਤਬੀਰ ਸਿੰਘ ਖੱਟੜਾ ਨੇ ਕੁੱਝ ਸਮਾਂ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਸਤਬੀਰ ਸਿੰਘ ਖਟੜਾ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਮੁੱਖ ਸੇਵਾਦਾਰ ਰਹੇ ਹਨ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਉਕਤ ਹਲਕੇ ਤੋਂ ਅਕਾਲੀ ਦਲ ਵੱਲੋਂ ਚੋਣ ਲੜ ਚੁੱਕੇ ਹਨ। ਸਮਾਜ ਸੇਵਾ ਦੇ ਖੇਤਰ ‘ਚ ਵੀ ਉਨ੍ਹਾਂ ਦਾ ਚੰਗਾ ਨਾਮ ਹੈ ਤੇ ਉਹ ਧਾਰਮਿਕ ਬਿਰਤੀ ਵਾਲੇ ਤੇ ਲਾਅ ਗ੍ਰੈਜੂਏਟ ਵੀ ਹਨ।
ਤਸਵੀਰ:- ਸਤਬੀਰ ਸਿੰਘ ਖਟੜਾ

Leave a Reply

Your email address will not be published.