ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਫੈਸਲਾ 5 ਜਨਵਰੀ ਤੱਕ ਟਾਲਿਆ

ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਫੈਸਲਾ 5 ਜਨਵਰੀ ਤੱਕ ਟਾਲਿਆ
ਚੰਡੀਗੜ੍ਹ, 30 ਦਸੰਬਰ (ਪ.ਨ. ਟੀਮ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸੁਣਵਾਈ ਕਰਦਿਆਂ ਮਾਮਲੇ ‘ਚ ਅਗਲੀ ਤਰੀਕ 5 ਜਨਵਰੀ ਤੈਅ ਕੀਤੀ ਹੈ। ਇਸ ਤਰ੍ਹਾਂ ਹਾਈਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ‘ਤੇ ਫੈਸਲਾ ਹੁਣ 5 ਜਨਵਰੀ ਨੂੰ ਆਉਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੋਹਾਲੀ ਦੀ ਸਥਾਨਕ ਅਦਾਲਤ ਨੇ ਵੀ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ।

Leave a Reply

Your email address will not be published.