ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਮਹਿੰਦਰ ਕੌਰ ਜੋਸ਼ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਮਹਿੰਦਰ ਕੌਰ ਜੋਸ਼ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ
ਚੰਡੀਗੜ੍ਹ 30 ਦਸੰਬਰ (ਪ.ਨ. ਟੀਮ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕਾ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਸ. ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬੀ ਮਹਿੰਦਰ ਕੌਰ ਜੋਸ਼ ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਇੰਜਨੀਅਰ ਮਹਿੰਦਰ ਸਿੰਘ ਸੰਧਰਾਂ ਦਾ ਡਟ ਕੇ ਵਿਰੋਧ ਕਰ ਰਹੇ ਹਨ ਜਿਸ ਕਰਕੇ ਪਾਰਟੀ ਨੇ ਸਖਤ ਫੈਸਲਾ ਲੈਂਦਿਆ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।