ਹੁਣ ਬੱਸ ਇੱਕ ਗੋਲ ਕਰਨਾ ਬਾਕੀ- ਕੈਪਟਨ, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਿਲਿਆ ‘ਹਾਕੀ ਤੇ ਗੇਂਦ’ ਚੋਣ ਨਿਸ਼ਾਨ

ਹੁਣ ਬੱਸ ਇੱਕ ਗੋਲ ਕਰਨਾ ਬਾਕੀ- ਕੈਪਟਨ,
ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਿਲਿਆ ‘ਹਾਕੀ ਤੇ ਗੇਂਦ’ ਚੋਣ ਨਿਸ਼ਾਨ
ਚੰਡੀਗੜ੍ਹ 11 ਜਨਵਰੀ (ਪ.ਨ. ਟੀਮ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ‘ਹਾਕੀ ਤੇ ਗੇਂਦ’ ਚੋਣ ਨਿਸ਼ਾਨ ਜਾਰੀ ਹੋਇਆ ਹੈ, ਜਿਸ ਨਾਲ ਉਹ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2022 ਰਾਹੀਂ ਆਪਣੇ ਰਾਜਨੀਤਿਕ ਸਫਰ ਦੀ ਸ਼ੁਰੂਆਤ ਕਰੇਗੀ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਦੇ ਨਾਂਅ ‘ਤੇ ਆਪਣੀ ਪਾਰਟੀ ਬਣਾਈ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕੈਪਟਨ ਨੂੰ ਪਾਰਟੀ ਦਾ ਚੋਣ ਨਿਸ਼ਾਨ ਜਾਰੀ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਅਤੇ ਖੁਸ਼ੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਹਾਕੀ ਅਤੇ ਗੇਂਦ ਚੋਣ ਨਿਸ਼ਾਨ ਜਾਰੀ ਹੋਇਆ ਹੈ ਤੇ ਨਾਲ ਇਹ ਵੀ ਲਿਖਿਆ ਕਿ ਹੁਣ ਬਸ ਇੱਕ ਗੋਲ ਕਰਨਾ ਬਾਕੀ ਹੈ।

Leave a Reply

Your email address will not be published. Required fields are marked *