ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਚੋਣਾਂ ਦਾ ਬਾਈਕਾਟ

ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਚੋਣਾਂ ਦਾ ਬਾਈਕਾਟ
ਚੰਡੀਗੜ੍ਹ, 11 ਜਨਵਰੀ (ਪ.ਨ. ਟੀਮ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਲਾਂਭੇ ਹੁੰਦਿਆਂ ਕਿਸੇ ਵੀ ਧਿਰ ਦੀ ਹਮਾਇਤ ਜਾਂ ਉਮੀਦਵਾਰ ਖੜ੍ਹੇ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨ ਆਗੂਆਂ ਦੀ ਅਗਵਾਈ ਹੇਠਲੀ ਪਾਰਟੀ ਨੂੰ ਵੀ ਜਥੇਬੰਦੀ ਵੱਲੋਂ ਚੋਣਾਂ ’ਚ ਹਮਾਇਤ ਨਹੀਂ ਦਿੱਤੀ ਜਾਵੇਗੀ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦਾ ਸਮੁੱਚਾ ਤੰਤਰ ਇੰਨਾ ਜ਼ਿਆਦਾ ਭ੍ਰਿਸ਼ਟ ਹੋ ਗਿਆ ਹੈ ਕਿ ਇਨ੍ਹਾਂ ਸੰਵਿਧਾਨਕ ਸੰਸਥਾਵਾਂ ਲਈ ਚੁਣੇ ਜਾਂਦੇ ਨੁਮਾਇੰਦਿਆਂ ਦੀ ਚੋਣ ਲੋਕ ਰਾਜੀ ਢੰਗ ਨਾਲ ਨਹੀਂ ਹੁੰਦੀ ਤੇ ਨਾ ਹੀ ਇਹ ਸੰਸਥਾਵਾਂ ਲੋਕ ਰਾਜੀ ਢੰਗ ਤਰੀਕਿਆਂ ਨਾਲ ਕਾਰ ਵਿਹਾਰ ਕਰਦੀਆਂ ਹਨ।

Leave a Reply

Your email address will not be published.