ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਹੋਏ ਸਿੱਟ ਅੱਗੇ ਪੇਸ਼
ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਹੋਏ ਸਿੱਟ ਅੱਗੇ ਪੇਸ਼
ਮੁਹਾਲੀ, 12 ਜਨਵਰੀ (ਪ.ਨ. ਟੀਮ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਸ਼ਾ ਤਸਕਰੀ ਮਾਮਲੇ ਵਿੱਚ ਬੁੱਧਵਾਰ ਨੂੰ ਸਿਟ ਅੱਗੇ ਪੇਸ਼ ਹੋਏ। ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲਣ ਬਾਅਦ ਮਜੀਠੀਆ ਆਪਣੇ ਵਕੀਲਾਂ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਇਮ ਬਿਊਰੋ ਥਾਣੇ ਵਿੱਚ ਪਹੁੰਚੇ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਢਾਈ ਘੰਟਿਆਂ ਦੀ ਪੁੱਛ ਪੜਤਾਲ ਬਾਅਦ ਥਾਣੇ ਦੇ ਬਾਹਰ ਪੱਤਰਕਾਰਾਂ ਕੋਲ ਦਾਅਵਾ ਕੀਤਾ ਕਿ ਉਨ੍ਹਾਂ ਵਲੋਂ ਸਿੱਟ ਨੂੰ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ ਗਿਆ ਹੈ।