ਪੰਜਾਬ ਵਿਧਾਨ ਸਭਾ ਚੋਣਾਂ:  ਕਾਂਗਰਸ ਨੇ 86 ਉਮੀਦਵਾਰਾਂ ਦਾ ਕੀਤਾ ਐਲਾਨ, ਵਿਰੋਧ ਦੇ ਬਾਵਜ਼ੂਦ ਸਿੱਧੂ ਮੂਸੇਵਾਲਾ ਤੇ ਮਾਲਵਿਕਾ ਸੂਦ ਟਿਕਟ ਲੈਣ ‘ਚ ਸਫਲ

ਪੰਜਾਬ ਵਿਧਾਨ ਸਭਾ ਚੋਣਾਂ: 
ਕਾਂਗਰਸ ਨੇ 86 ਉਮੀਦਵਾਰਾਂ ਦਾ ਕੀਤਾ ਐਲਾਨ, ਵਿਰੋਧ ਦੇ ਬਾਵਜ਼ੂਦ ਸਿੱਧੂ ਮੂਸੇਵਾਲਾ ਤੇ ਮਾਲਵਿਕਾ ਸੂਦ ਟਿਕਟ ਲੈਣ ‘ਚ ਸਫਲ
ਚੰਡੀਗੜ੍ਹ 15 ਜਨਵਰੀ (ਪ.ਨ. ਟੀਮ)- ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਆਪਣੀ ਮੌਜੂਦਾ ਸੀਟ ਡੇਰਾ ਬਾਬਾ ਨਾਨਕ ਤੋਂ ਚੋਣ ਲੜਨਗੇ। ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਸੈਂਟਰਲ ਤੋਂ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਕਾਦੀਆਂ ਤੋਂ ਉਮੀਦਵਾਰ ਹੋਣਗੇ।
ਅੰਦਰੂਨੀ ਵਿਰੋਧ ਦੇ ਬਾਵਜੂਦ ਮਾਲਵਿਕਾ ਸੂਦ ਨੂੰ ਮੋਗਾ ਤੇ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਤ ਦਿੱਤੀ ਗਈ ਹੈ। ਮੋਗਾ ਤੋਂ ਵਿਧਾਇਕ ਹਰਜੋਤ ਕਮਲ ਨੂੰ ਵੱਡਾ ਝਟਕਾ ਲੱਗਾ ਹੈ। ਦੱਸਣਯੋਗ ਹੈ ਕਿ ਸੂਦ ਤੇ ਮੂਸੇਵਾਲਾ ਅਜੇ ਕੁਝ ਚਿਰ ਪਹਿਲਾਂ ਹੀ ਕਾਂਗਰਸ ਵਿਚ ਸ਼ਾਮਲ ਹੋਏ ਹਨ। ਮਲੋਟ ਤੋਂ ਆਪ ਨੂੰ ਛੱਡ ਕਾਂਗਰਸ ‘ਚ ਆਈ ਰੁਪਿੰਦਰ ਰੂਬੀ ਨੂੰ ਟਿਕਟ ਮਿਲੀ ਹੈ।
ਤਸਵੀਰ-

Leave a Reply

Your email address will not be published.