ਟਿਕਟ ਨਾ ਮਿਲਣ ‘ਤੇ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਸ਼ਾਮਲ

ਟਿਕਟ ਨਾ ਮਿਲਣ ‘ਤੇ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਸ਼ਾਮਲ
ਚੰਡੀਗੜ੍ਹ 15 ਜਨਵਰੀ (ਪ.ਨ. ਟੀਮ)- ਟਿਕਟ ਨਾ ਮਿਲਣ ਤੋਂ ਨਰਾਜ਼ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਹਰਜੋਤ ਕਮਲ ਨੇ ਟਿਕਟ ਕੱਟਣ ਦੇ ਕੁਝ ਹੀ ਮਿੰਟਾ ਅੰਦਰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ ਤੇ ਭਾਜਪਾ ਦਫਤਰ ਵੱਲ ਨੂੰ ਤੁਰ ਪਏ। ਹਰਜੋਤ ਕਮਲ ਮੋਗਾ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਹਨ। ਇਸ ਵਾਰ ਉਨ੍ਹਾਂ ਦੀ ਥਾਂ ਕਾਂਗਰਸ ਨੇ ਮਾਲਵਿਕਾ ਸੂਦ ਨੂੰ ਉਮੀਦਵਾਰ ਬਣਾਇਆ ਹੈ। ਜਿਸ ਦਾ ਵਿਧਾਇਕ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਵਿਧਾਇਕ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਚੰਨੀ ਨਾਲ ਵੀ ਇਸ ਸਬੰਧੀ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾੰ ਸਾਫ ਆਖ ਦਿੱਤਾ ਸੀ ਟਿਕਟ ਨਾਲ ਮਿਲੀ ਤਾਂ ਉਹ ਕੁਝ ਹੋ ਸੋਚਣਗੇ।

Leave a Reply

Your email address will not be published.