ਚੋਣ ਕਮਿਸ਼ਨ ਵੱਲੋਂ ਰੈਲੀਆਂ ਤੇ ਰੋਡ ਸ਼ੋਅਜ਼ ‘ਤੇ ਪਾਬੰਦੀ ਬਰਕਰਾਰ

ਚੋਣ ਕਮਿਸ਼ਨ ਵੱਲੋਂ ਰੈਲੀਆਂ ਤੇ ਰੋਡ ਸ਼ੋਅਜ਼ ‘ਤੇ ਪਾਬੰਦੀ ਬਰਕਰਾਰ
ਨਵੀਂ ਦਿੱਲੀ 15 ਜਨਵਰੀ (ਪ.ਨ. ਟੀਮ)- ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਅਹਿਮ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ ‘ਤੇ ਪਾਬੰਦੀ 15 ਜਨਵਰੀ 2022 ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ। ਹਾਲਾਂਕਿ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਹਾਲ ਦੀ ਸਮਰੱਥਾ ਦੇ 50 ਪ੍ਰਤੀਸ਼ਤ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਹੈ।

Leave a Reply

Your email address will not be published. Required fields are marked *