ਸੰਯੁਕਤ ਸਮਾਜ ਮੋਰਚਾ ਤੇ ਸੰਯੁਕਤ ਸੰਘਰਸ਼ ਮੋਰਚਾ ਦਰਮਿਆਨ ਚੋਣ ਸਮਝੌਤਾ, ਚੜੂਨੀ ਦੀ ਪਾਰਟੀ ਨੂੰ ਮਿਲੀਆਂ 10 ਸੀਟਾਂ
ਸੰਯੁਕਤ ਸਮਾਜ ਮੋਰਚਾ ਤੇ ਸੰਯੁਕਤ ਸੰਘਰਸ਼ ਮੋਰਚਾ ਦਰਮਿਆਨ ਚੋਣ ਸਮਝੌਤਾ,
ਚੜੂਨੀ ਦੀ ਪਾਰਟੀ ਨੂੰ ਮਿਲੀਆਂ 10 ਸੀਟਾਂ
ਚੰਡੀਗੜ੍ਹ 17 ਜਨਵਰੀ (ਪ.ਨ. ਟੀਮ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਅਤੇ ਸੰਯੁਕਤ ਸੰਘਰਸ਼ ਮੋਰਚਾ ਵਿਚਕਾਰ ਸਮਝੌਤਾ ਹੋ ਗਿਆ ਹੈ। ਹੁਣ ਇਹ ਦੋਵੇਂ ਮੋਰਚੇ ਇਕੱਠੇ ਹੋ ਕੇ ਵਿਧਾਨ ਸਭਾ ਚੋਣਾਂ ਲੜਨਗੇ। ਇਸ ਸਬੰਧੀ ਸੰਯੁਕਤ ਸੰਘਰਸ਼ ਮੋਰਚੇ ਦੇ ਸੁਪਰੀਮੋ ਗੁਰਨਾਮ ਸਿੰਘ ਚੜੂਨੀ ਦੱਸਿਆ ਕਿ ਉਨ੍ਹਾਂ ਦਾ ਸੰਯੁਕਤ ਸਮਾਜ ਮੋਰਚੇ ਨਾਲ ਗਠਜੋੜ ਹੋ ਗਿਆ ਹੈ ਅਤੇ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ 10 ਸੀਟਾਂ ‘ਤੇ ਚੋਣਾਂ ਲੜੇਗੀ। ਸ. ਚੜੂਨੀ ਨੇ ਕਿਹਾ ਕਿ ਉਹ ਸੰਯੁਕਤ ਸਮਾਜ ਮੋਰਚੇ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਸਮਝੌਤੇ ਤਹਿਤ ਉਨ੍ਹਾਂ ਦੀ ਸੰਯੁਕਤ ਸੰਘਰਸ਼ ਪਾਰਟੀ ਪੰਜਾਬ ਦੀਆਂ 10 ਵਿਧਾਨ ਸਭਾ ਸੀਟਾਂ ‘ਤੇ ਉਮੀਦਵਾਰ ਖੜੇ ਕਰੇਗੀ।