ਕੇਂਦਰ ਸਰਕਾਰ ਕਿਸਾਨ ਅੰਦੋਲਨ ਤੋਂ ਬੁਖਲਾਈ
ਅੰਮਿ੍ਤਸਰ : ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਵੀਰਵਾਰ ਨੂੰ 29ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਤੋਂ ਭੈਅਭੀਤ ਹੋ ਗਈ ਹੈ ਤੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਲਈ ਪ੍ਰਦੂਸ਼ਣ ਰੋਕੂ ਆਰਡੀਨੈਂਸ ਲੈ ਕੇ ਆ ਗਈ ਹੈ ਤਾਂ ਜੋ ਇਸ ਜ਼ਰੀਏ ਕਿਸਾਨਾਂ ਨੂੰ ਕੁਚਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਉਸ ਸਮੇਂ ਲਿਆਂਦਾ ਗਿਆ ਹੈ, ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿੱਚ ਕਿਸਾਨਾਂ ਦਾ ਨਾਮ ਪਹਿਲੇ ਨੰਬਰ ‘ਤੇ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਕੇਂਦਰੀ ਸਰਕਾਰ ਇਸ ਦਾ ਕਿਸਾਨਾਂ ਵਿਰੁੱਧ ਦੁਰ ਉਪਯੋਗ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਮੋਦੀ ਸਰਕਾਰ ਦਾ ਪੂਰਾ ਜ਼ੋਰ ਪੰਜਾਬ ਨੂੰ ਦਬਾਉਣ ‘ਤੇ ਲੱਗਾ ਹੋਇਆ ਹੈ ਤਾਂ ਕਿ ਕਿਸਾਨ ਅੰਦੋਲਨ ਦੇਸ਼ ਪੱਧਰੀ ਨਾ ਬਣ ਸਕੇ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਦਿਹਾਤੀ ਵਿਕਾਸ ਫੰਡ ਖਤਮ ਕਰਨ ਤੇ ਜੀਐੱਸਟੀ ਦਾ ਇਕ ਹਜ਼ਾਰ ਰੁਪਏ ਰੋਕਣ ਦੀ ਵੀ ਨਿਖੇਧੀ ਕੀਤੀ।
ਇਸ ਸਮੇਂ ਕਿਸਾਨ ਆਗੂਆਂ ਬਚਿੱਤਰ ਸਿੰਘ ਕੋਟਲਾ, ਸਤਨਾਮ ਸਿੰਘ ਝੰਡੇਰ, ਰਵਿੰਦਰ ਸਿੰਘ ਛੱਜਲਵੱਡੀ, ਪ੍ਰਕਾਸ਼ ਸਿੰਘ ਥੋਥੀਆਂ, ਪੂਰਨ ਚੰਦ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ, ਸਵਿੰਦਰ ਸਿੰਘ ਬਾਉਲੀ, ਸੂਬੇਦਾਰ ਜਗਿੰਦਰ ਸਿੰਘ ਘੁਕੇਵਾਲੀ, ਜਗਪ੍ਰਰੀਤ ਸਿੰਘ ਕੋਟਲਾ, ਕਸ਼ਮੀਰ ਸਿੰਘ ਝੰਜੋਟੀ, ਜਵਾਹਰ ਸਿੰਘ ਵਰਪਾਲ, ਬਲਬੀਰ ਸਿੰਘ ਸਹਿੰਸਰਾ, ਰਘਬੀਰ ਸਿੰਘ ਬੁਟਾਰੀ, ਲੱਖਾਂ ਸਿੰਘ ਛੱਜਲਵੱਡੀ, ਸੁਖਦੇਵ ਸਿੰਘ ਝੰਜੋਟੀ, ਸਰਵਣ ਸਿੰਘ ਵਰਪਾਲ, ਕਸ਼ਮੀਰ ਸਿੰਘ ਝੰਜੋਟੀ ਆਦਿ ਨੇ ਸੰਬੋਧਨ ਕੀਤਾ।