ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਜੇ ਜਲੌਅ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਪਰਿਵਾਰਾਂ ਸਮੇਤ ਨਤਮਸਤਕ ਹੋਈਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ। ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।