ਫੁੱਟਬਾਲ ਫੈਕਟਰੀ ‘ਚ ਲੱਗੀ ਜ਼ਬਰਦਸਤ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਜਲੰਧਰ : ਬਸਤੀ ਦਾਨਿਸ਼ਮੰਦਾਂ ਇਲਾਕੇ ‘ਚ ਸਥਿਤ ਫੁੱਟਬਾਲ ਫੈਕਟਰੀ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਬੱਲੂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸਾਢੇ ਛੇ ਵਜੇ ਉੱਠਿਆ ਤਾਂ ਸਭ ਕੁਝ ਠੀਕ ਠਾਕ ਸੀ। ਕੁਝ ਸਮੇਂ ਬਾਅਦ ਹੀ ਫੈਕਟਰੀ ਵਿਚ ਅੱਗ ਲੱਗ ਗਈ। ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਇਸ ਬਾਰੇ ਸੂਚਿਤ ਕੀਤਾ। ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਨੇ ਮੌਕੇ ਉਪਰ ਪੁੱਜ ਕੇ ਅੱਗ ‘ਤੇ ਕਾਬੂ ਪਾਇਆ। ਫੈਕਟਰੀ ਮਾਲਕ ਬੱਲੂ ਇਸ ਅੱਗ ਕਾਰਨ ਉਸ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

Leave a Reply

Your email address will not be published. Required fields are marked *