ਸੁਰੇਸ਼ ਰੈਨਾ ਦੇ ਚਾਚੇ ਤੇ ਭਰਾ ਦੇ ਕਤਲ ਕੇਸ ‘ਚ SIT ਦਾ ਗਠਨ

ਚੰਡੀਗੜ੍ਹ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸੁਰੇਸ਼ ਰੈਨਾ ਦੇ ਚਾਚੇ ਤੇ ਉਸ ਦੇ ਚਚੇਰੇ ਭਰਾ ਦੀ ਹੱਤਿਆ ਦੇ ਮਾਮਲੇ ‘ਚ ਜਾਂਚ ਲਈ SIT ਦਾ ਗਠਨ ਕੀਤਾ ਗਿਆ ਹੈ। ਪਠਾਨਕੋਟ ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਕਾਬੂ ਕੀਤੇ ਜਾਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਕੈਪਟਨ ਸਰਕਾਰ ਨੇ ਇਸ ਮਾਮਲੇ ‘ਚ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ।SIT ਦੀ ਅਗਵਾਈ ਆਈਜੀ ਬੋਰਡਰ ਰੇਂਜ ਐਸਪੀਐਸ ਪਰਮਾਰ ਵਲੋਂ ਕੀਤੀ ਜਾਵੇਗੀ।ਇਸ ਦੇ ਨਾਲ ਹੀ ਐਸਐਸਪੀ ਪਠਾਨਕੋਟ ਗੁਲਨੀਤ ਵੀ ਇਸ SIT ‘ਚ ਸ਼ਾਮਲ ਹੋਣਗੇ।


ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਦੌਰਾਨ ਐਸਪੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸੁਰੇਸ਼ ਰੈਨਾ ਦੇ ਚਾਚੇ ਤੇ ਚਚੇਰੇ ਭਰਾ ਦੇ ਕਤਲ ਮਾਮਲੇ ‘ਚ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਇਸ ਮਾਮਲੇ ਦੀ ਜਾਂਚ ਲਈ SIT ਵੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਖ-ਵੱਖ ਥਾਂਵਾਂ ਤੇ ਛਾਪੇਮਾਰੀ ਕਰ ਰਹੀ ਹੈ।


ਅੱਜ ਹੀ ਸੁਰੇਸ਼ ਰੈਨਾ ਨੇ ਆਪਣੇ ਪਰਿਵਾਰ ਨਾਲ ਹੋਏ ਹਾਦਸੇ ਤੇ ਬਿਆਨ ਦਿੱਤਾ ਸੀ। ਪਿਛਲੇ ਹਫ਼ਤੇ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਤੇ ਪਠਾਨਕੋਟ ‘ਚ ਹਮਲਾ ਹੋਇਆ ਸੀ। ਉਨ੍ਹਾਂ ਦੇ ਚਾਚੇ ਦੀ ਪਠਾਨਕੋਟ ਹੱਤਿਆ ਕਰ ਦਿੱਤੀ ਗਈ। ਰੈਨਾ ਦਾ ਕਜ਼ਨ ਭਰਾ ਅਤੇ ਭੂਆ ਤੇ ਵੀ ਹਮਲਾ ਹੋਇਆ ਸੀ। ਤਿੰਨ ਦਿਨ ਤੱਕ ਮੌਤ ਨਾਲ ਜੰਗ ਲੜ੍ਹ ਉਸ ਦੇ ਕਜ਼ਨ ਨੇ ਵੀ ਦਮ ਤੋੜ ਦਿੱਤਾ। ਰੈਨਾ ਦੀ ਭੂਆ ਦੀ ਹਾਲਾਤ ਵੀ ਗੰਭੀਰ ਦੱਸੀ ਜਾ ਰਹੀ ਹੈ।

ਰੈਨਾ ਨੇ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀਆਂ ਨੂੰ ਤੇ ਸਖ਼ਤ ਕਰਵਾਈ ਕਰਨ ਦੀ ਮੰਗ ਕੀਤੀ ਸੀ।

Leave a Reply

Your email address will not be published.