ਹੁਣ ਮੁੜ ਵਿਆਹਾਂ ’ਚ ਇਕੱਠ ਦੀ ਗਿਣਤੀ 200 ਤੋਂ ਕੀਤੀ 50, ਆਈਜੀ ਨੂੰ ਭੇਜਿਆ ਪ੍ਰਸਤਾਵ

ਨਵੀਂ ਦਿੱਲੀ : ਰਾਜਧਾਨੀ ਵਿਚ ਕੋਰੋਨਾ ਵਾਇਰਸ ਸੰਕ੍ਰਮਣ ਦੇ ਮਾਮਲਿਆਂ ਵਿਚ ਇਜਾਫਾ ਹੋਣ ਕਾਰਨ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹਿਮ ਪ੍ਰਸਤਾਵ ਤਿਆਰ ਕੀਤਾ ਹੈ। ਇਸ ਤਹਿਤ ਹੁਣ ਵਿਆਹ ਸ਼ਾਦੀ ਦੇ ਸਮਾਗਮਾਂ ਵਿਚ ਸਿਰਫ਼ 50 ਲੋਕ ਹੀ ਸ਼ਿਰਕਤ ਕਰ ਸਕਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜੀਟਲ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਦਿੱਲੀ ਵਿਚ ਵਿਆਹ ਸਮਾਗਮਾਂ ਵਿਚ 200 ਦੀ ਥਾਂ ਹੁਣ ਸਿਰਫ਼ 50 ਲੋਕ ਹੀ ਸ਼ਾਮਲ ਹੋ ਸਕਣਗੇ। ਉਪਰਾਜਪਾਲ ਅਨਿਲ ਬੈਜਲ ਕੋਲ ਇਹ ਪ੍ਰਸਤਾਵ ਭੇਜਿਆ ਹੈ। ਉਪਰਾਜਪਾਲ ਤੋਂ ਇਸਦੀ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।

ਕੇਜਰੀਵਾਲ ਨੇ ਕੇਂਦਰ ਦਾ ਕੀਤਾ ਧੰਨਵਾਦ
ਕੋਰੋਨਾ ਕਾਲ ਵਿਚ ਮਿਲ ਰਹੇ ਸਹਿਯੋਗ ’ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਧੰਨਵਾਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਹੁਣ 750 ਆਈਸੀਯੂ ਬੈਡ ਦੇਣ ਦਾ ਭਰੋਸਾ ਦਿੱਤਾ ਹੈ। ਅਸੀਂ ਕੇਂਦਰ ਸਰਕਾਰ ਦੇ ਸ਼ੁਕਰਗੁਜ਼ਾਰ ਹਾਂ।

Leave a Reply

Your email address will not be published.