ਡਰਾ-ਧਮਕਾ ਕੇ ਸਕੀ ਧੀ ਨਾਲ ਇਕ ਸਾਲ ਤੋਂ ਕਰਦਾ ਆ ਰਿਹਾ ਸੀ ਜਬਰ ਜਨਾਹ, ਇੰਝ ਹੋਇਆ ਸ਼ਰਮਨਾਕ ਘਟਨਾ ਦਾ ਖ਼ੁਲਾਸਾ

ਲੁਧਿਆਣਾ : ਰਿਸ਼ਤਿਆਂ ਦੀ ਮਰਿਆਦਾ ਨੂੰ ਛਿੱਕੇ ਟੰਗਦਿਆਂ ਹਵਸ ‘ਚ ਅੰਨ੍ਹਾ ਹੋਇਆ ਵਿਅਕਤੀ ਪਿਛਲੇ ਇਕ ਸਾਲ ਤੋਂ ਆਪਣੀ ਸਕੀ ਧੀ ਨਾਲ ਜਬਰ ਜਨਾਹ ਕਰ ਰਿਹਾ ਸੀ। ਕਿਸੇ ਨੂੰ ਵੀ ਨਾ ਦੱਸਣ ਦੀ ਗੱਲ ਆਖ ਕੇ ਮੁਲਜ਼ਮ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ। ਸਬਰ ਦਾ ਬੰਨ੍ਹ ਟੁੱਟਣ ‘ਤੇ 20 ਸਾਲਾ ਲਡ਼ਕੀ ਨੇ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ। ਥਾਣਾ ਸਦਰ ਦੀ ਪੁਲਿਸ ਨੇ ਪੀੜਤ ਲੜਕੀ ਦੇ ਬਿਆਨਾਂ ਉੱਪਰ ਉਸ ਦੇ ਪਿਤਾ ਸੰਦੀਪ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ।
ਪੀੜਤ ਲੜਕੀ ਨੇ ਨੇ ਪੁਲਿਸ ਨੂੰ ਦੱਸਿਆ ਉਸ ਦਾ ਪਿਤਾ ਸ਼ਰਾਬ ਪੀਣ ਦਾ ਆਦੀ ਹੈ। ਜਿਉਂ ਹੀ ਪਰਿਵਾਰ ਦੇ ਬਾਕੀ ਮੈਂਬਰ ਘਰੋਂ ਬਾਹਰ ਚਲੇ ਜਾਂਦੇ, ਮੌਕਾ ਮਿਲਦੇ ਹੀ ਪਿਤਾ ਉਸ ਨੂੰ ਹਵਸ ਦਾ ਸ਼ਿਕਾਰ ਬਣਾ ਲੈਂਦਾ। ਇਹ ਸਿਲਸਿਲਾ ਪਿਛਲੇ ਇਕ ਸਾਲ ਤੋਂ ਚੱਲ ਰਿਹਾ ਸੀ। ਕਿਸੇ ਨੂੰ ਵੀ ਦੱਸਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ। ਸਵੇਰੇ ਨੌਂ ਵਜੇ ਦੇ ਕਰੀਬ ਵੀ ਉਸ ਨੇ ਮੁਡ਼ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਪੀਡ਼ਤਾ ਨੇ ਦੱਸਿਆ ਕਿ ਹੁਣ ਉਸ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਸੀ। ਭਰਾ ਤੇ ਮਾਂ ਦੇ ਘਰ ਆਉਂਦੇ ਹੀ ਉਸ ਨੇ ਉਨ੍ਹਾਂ ਨੁੰ ਆਪਣੇ ਪਿਤਾ ਦੀ ਸ਼ਰਮਨਾਕ ਕਰਤੂਤ ਸਬੰਧੀ ਦੱਸਿਆ। ਮਾਮਲਾ ਥਾਣਾ ਸਦਰ ਦੀ ਪੁਲਿਸ ਦੇ ਧਿਆਨ ‘ਚ ਲਿਆਂਦਾ ਗਿਆ। ਕੇਸ ਦੇ ਤਫਤੀਸ਼ੀ ਅਫਸਰ ਏਐੱਸਆਈ ਹਰਮੇਸ਼ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਲੜਕੀ ਦੇ ਬਿਆਨ ਲੈ ਕੇ ਉਸ ਦੇ ਪਿਤਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *