ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਨਵੇਂ ਅਧਿਕਾਰ ਤੇ ਨਵੇਂ ਮੌਕੇ ਮਿਲੇ: ਮੋਦੀ ਦੇ ਮਨ ਕੀ ਬਾਤ

ਨਵੀਂ ਦਿੱਲੀ, 29 ਨਵੰਬਰ – ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਸੰਸਦ ਨੇ ਬਹੁਤ ਵਿਚਾਰ ਵਟਾਂਦਰੇ ਤੋਂ ਬਾਅਦ ਖੇਤੀਬਾੜੀ ਕਾਨੂੰਨੀ ਸੁਧਾਰ ਲਿਆਂਦੇ ਹਨ। ਇਨ੍ਹਾਂ ਨਾਲ ਕਿਸਾਨਾਂ ਨੂੰ ਨਵੇਂ ਅਧਿਕਾਰ ਤੇ ਨਵੇਂ ਮੌਕੇ ਮਿਲੇ ਹਨ। ਸ੍ਰੀ ਮੋਦੀ ਨੇ ਆਪਣੇ ਮਾਸਿਕ ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਕਿਹਾ, ”ਭਾਰਤ ਵਿਚ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਚੀਜ਼ਾਂ ਵਿਚ ਨਵੇਂ ਪਹਿਲੂ ਸ਼ਾਮਲ ਕੀਤੇ ਜਾ ਰਹੇ ਹਨ। ਪਿਛਲੇ ਸਮੇਂ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਨੇ ਵੀ ਕਿਸਾਨਾਂ ਲਈ ਨਵੀਆਂ ਸੰਭਾਵਨਾਵਾਂ ਦੇ ਰਾਹ ਖੋਲ੍ਹ ਦਿੱਤੇ ਹਨ। ਸਾਲਾਂ ਤੋਂ ਕਿਸਾਨਾਂ ਦੀਆਂ ਕੁਝ ਮੰਗਾਂ ਸਨ ਅਤੇ ਹਰ ਰਾਜਨੀਤਿਕ ਪਾਰਟੀ ਨੇ ਉਨ੍ਹਾਂ ਨੂੰ ਕਦੇ ਨਾ ਕਦੇ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਕਦੇ ਪੂਰੇ ਨਹੀਂ ਹੋਏ। ਸ੍ਰੀ ਗੁਰੂ ਨਾਨਕ ਦੇ ਪ੍ਰਕਾਸ਼ ਪੁਰਬ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ, “ਦੁਨੀਆਂ ਭਰ ਦੇ ਸਿੱਖ ਭਾਈਚਾਰੇ ਨੇ ਗੁਰੂ ਨਾਨਕ ਦੀ ਪ੍ਰੇਰਣਾ ਨਾਲ ਲੰਗਰ ਦੀ ਪ੍ਰੰਪਰਾ ਸ਼ੁਰੂ ਕੀਤੀ ਸੀ, ਉਸ ਨੂੰ ਕਰੋਨਾ ਮਹਾਮਾਰੀ ਦੌਰਾਨ ਵੀ ਜਾਰੀ ਰੱਖ ਕੇ ਮਨੁੱਖਤਾ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਵੰਬਰ ਵਿੱਚ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਬਹੁਤ ਇਤਿਹਾਸਕ ਰਿਹਾ ਸੀ।

Leave a Reply

Your email address will not be published. Required fields are marked *