ਦੇਸ਼ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ 94 ਲੱਖ ਦੇ ਨੇੜੇ ਪੁੱਜੀ
ਨਵੀਂ ਦਿੱਲੀ, 29 ਨਵੰਬਰ – ਭਾਰਤ ਵਿਚ ਕਰੋਨਾ ਵਾਇਰਸ ਦੇ 41810 ਨਵੇਂ ਕੇਸ ਆਉਣ ਤੋਂ ਬਾਅਦ ਕੁੱਲ ਮਰੀਜ਼ਾਂ ਦੀ ਗਿਣਤੀ 9392919 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਬੀਤੇ ਚੌਵੀ ਘੰਟਿਆਂ ਦੌਰਾਨ 496 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 136696 ਹੋ ਗਈ।