ਪ੍ਰਿੰਸੀਪਲ ਸਰਵਣ ਸਿੰਘ ਨੇ ਨੈਸ਼ਨਲ ਸਪੋਰਟਸ ਐਵਾਰਡ ਵਾਪਸ ਕਰਨ ਦਾ ਕੀਤਾ ਫ਼ੈਸਲਾ

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਕਿਸਾਨ ਅੰਦੋਲਨ ਪ੍ਰਤੀ ਅਪਣਾਏ ਅੜੀਅਲ ਰਵੱਈਏ ਵਿਰੁੱਧ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਕੌਮਾਂਤਰੀ ਪ੍ਰਸਿੱਧੀ ਹਾਸਲ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ (ਪਿੰਡ ਚਕਰ) ਨੇ ਭਾਰਤੀ ਖੇਡ ਸਾਹਿਤ ਦਾ ਨੈਸ਼ਨਲ ਐਵਾਰਡ ਮੋੜਨ ਦਾ ਐਲਾਨ ਕੀਤਾ ਹੈ।

ਬਰੈਂਪਟਨ (ਕੈਨੇਡਾ) ਰਹਿੰਦੇ ਪ੍ਰਿੰਸੀਪਲ ਸਰਵਣ ਸਿੰਘ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨਦੀ ਅਤੇ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਉਨ੍ਹਾਂ ਦੇ ਸੁਤੰਤਰਤਾ ਸੰਗਰਾਮੀ ਬਾਬਾ ਪਾਲਾ ਸਿੰਘ ਨੂੰ ਮਿਲਿਆ ਤਾਮਰ ਪੱਤਰ ਵੀ ਉਹ ਰਾਸ਼ਟਰਪਤੀ ਨੂੰ ਮੋੜ ਦੇਣਗੇ। ਬਾਬਾ ਪਾਲਾ ਸਿੰਘ ਦੇ ਪਰਿਵਾਰ ਨੇ ਕਿਸਾਨ ਜਥੇਬੰਦੀਆਂ ਦੀ ਤਨ-ਮਨ-ਧਨ ਨਾਲ ਹਮਾਇਤ ਕਰਨ ਦੀ ਹਾਮੀ ਭਰੀ ਹੈ।

Leave a Reply

Your email address will not be published. Required fields are marked *