ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਉਲੰਪੀਅਨ ਰਮਨਦੀਪ ਸਿੰਘ ਗਰੇਵਾਲ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਆਪਣਾ ਅਰਜਨਾ ਐਵਾਰਡ ਭਾਰਤ ਸਰਕਾਰ ਨੂੰ ਵਾਪਿਸ ਕਰਨ ਦਾ ਫੈਸਲਾ

ਐਡਮਿੰਟਨ (ਸੁਖਵੀਰ ਸਿੰਘ ਗਰੇਵਾਲ) ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਉਲੰਪੀਅਨ ਰਮਨਦੀਪ ਸਿੰਘ ਗਰੇਵਾਲ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਰੋਸ ਵਜੋਂ ਆਪਣਾ ਅਰਜਨਾ ਐਵਾਰਡ ਭਾਰਤ ਸਰਕਾਰ ਨੂੰ ਵਾਪਿਸ ਕਰਨ ਦਾ ਫੈਸਲਾ ਕੀਤਾ ਹੈ। ਰਮਨਦੀਪ ਸਿੰਘ ਨੂੰ ਇਹ ਐਵਾਰਡ ਸਾਲ 1999 ਵਿੱਚ ਮਿਲਿਆ ਸੀ। ਸਿਡਨੀ ਉਲੰਪਿਕ ਵਿੱਚ ਭਾਰਤੀ ਟੀਮ ਦੀ ਅਗਵਾਈ ਕਰਨ ਤੋਂ ਇਲਾਵਾ ਉਹ ਵਿਸ਼ਵ ਕੱਪ, ਏਸ਼ਿਆਈ ਖੇਡਾਂ ਤੇ ਹੋਰ ਕਈ ਕੌਮਾਂਤਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ।ਦੱਸਣਯੋਗ ਹੈ ਕਿ ਉਹ ਅੱਜ ਕੱਲ੍ਹ ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਰਹਿ ਰਹੇ ਹਨ।

Leave a Reply

Your email address will not be published. Required fields are marked *