ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ‘ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਹੋ ਸਕਦੇ ਨੇ ਸ਼ਾਮਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Singh Sahib Giani Harpreet Singh) ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ (Farm Laws 2020) ਖ਼ਿਲਾਫ਼ ਕਿਸਾਨ ਲਗਾਤਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੰਬਾ ਸੰਘਰਸ਼ ਹੁਣ ਦਿੱਲੀ ਦੀ ਸਰਹੱਦ (Delhi Border) ‘ਤੇ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ। ਉਨ੍ਹਾਂ ਭਾਰਤ ਸਰਕਾਰ ਨੂੰ ਕਿਹਾ ਕਿ ਜਲਦ ਤੋਂ ਜਲਦ ਕਿਸਾਨਾਂ ਦੇ ਨਾਲ ਬੈਠਕ ਕਰ ਕੇ ਇਸ ਦਾ ਕੋਈ ਯੋਗ ਹੱਲ ਕੱਢਣ ਤਾਂ ਜੋ ਇਸ ਸੰਘਰਸ਼ ਨੂੰ ਖ਼ਤਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਖੁਸ਼ਹਾਲ ਹੋਣਾ ਚਾਹੀਦਾ ਹੈ ਅਤੇ ਦੇਸ਼ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਇਸ ਧਰਨੇ ਵਿਚ ਕਿਸਾਨਾਂ ਦੇ ਸਹਿਯੋਗ ਲਈ ਲੰਗਰ ਅਤੇ ਸਿਹਤ ਸਹੂਲਤਾਂ ਦੇਣ ਦੇ ਲਈ ਲਗਾਤਾਰ ਕੰਮ ਕਰ ਰਹੇ ਹਨ।

Leave a Reply

Your email address will not be published. Required fields are marked *