72 ਦਿਨਾਂ ਤੋਂ ਡਟੇ ਹੋਏ ਨੇ ਕਿਸਾਨ

ਬਰਨਾਲਾ, 11 ਦਸੰਬਰ

ਖੇਤੀ ਕਾਨੂੰਨਾਂ ਖ਼ਿਲਾਫ਼ 30 ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਸ਼ੁਰੂ ਹੋਏ ਸਾਂਝੇ ਕਿਸਾਨ ਸੰਘਰਸ਼ ਦੀ ਸਟੇਜ ਤੋਂ ਅੱਜ ‘ਲਾਈਫ ਆਨ ਸਟੇਜ’ ਨਾਟਕ ਟੀਮ ਵੱਲੋਂ ਨਾਟਕ ‘ਡਰਨਾ’ ਪੇਸ਼ ਕੀਤਾ ਗਿਆ। ਇਥੇ ਕਿਸਾਨ 72 ਦਿਨਾਂ ਤੋਂ ਡਟੇ ਹੋਏ ਹਨ। ਅੱਜ ਦੇ ਬੁਲਾਰਿਆਂ ‘ਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਗੁਰਚਰਨ ਸਿੰਘ, ਕਰਨੈਲ ਸਿੰਘ ਗਾਂਧੀ , ਬਾਰਾ ਸਿੰਘ ਬਦਰਾ, ਖੁਸ਼ੀਆ ਸਿੰਘ , ਪਰਮਜੀਤ ਕੌਰ ਠੀਕਰੀਵਾਲ, ਉਜਾਗਰ ਸਿੰਘ ਬੀਹਲਾ ਨੇ ਕਿਹਾ ਕਿ ਤਿੰਨੇ ਖੇਤੀ ਵਿਰੋਧੀ ਕਾਨੂੰਨ ਮੁਕੰਮਲ ਰੱਦ ਹੋਣ ਤੱਕ ਸੰਘਰਸ਼ ਜਾਰੀ ਵੀ ਰੱਖਿਆ ਜਾਵੇਗਾ। ਰਿਲਾਇੰਸ ਮਾਲ, ਡੀਮਾਰਟ, ਅਧਾਰ ਮਾਰਕੀਟ ਅਤੇ ਟੋਲ ਪਲਾਜਾ ਮਹਿਲਕਲਾਂ ਵਿਖੇ ਚੱਲ ਰਹੇ ਸੰਘਰਸ਼ੀ ਥਾਵਾਂ ਉੱਪਰ ਮਲਕੀਤ ਸਿੰਘ ਈਨਾ, ਪਰਮਿੰਦਰ ਸਿੰਘ ਹੰਢਿਆਇਆ, ਗੁਰਮੇਲ ਸਿੰਘ ਠੁੱਲੀਵਾਲ, ਮੇਜਰ ਸਿੰਘ ਸੰਘੇੜਾ, ਅਜਮੇਰ ਸਿੰੰਘ ਕਾਲਸਾਂ, ਪਿਸ਼ੌਰਾ ਸਿੰਘ ਹਮੀਦੀ, ਜਸਵੰਤ ਸਿੰਘ , ਭੋਲਾ ਸਿੰਘ, ਅਜਮੇਰ ਸਿੰਘ, ਅਮਰਜੀਤ ਸਿੰਘ, ਨਰਿੰਦਰਪਾਲ, ਸ਼ਿੰਦਰ ਕੌਰ, ਸਰਬਜੀਤ ਕੌਰ ਆਦਿ ਆਗੂਆਂ ਨੇ ਸੰਬੋਧਨ ਕੀਤਾ।

Leave a Reply

Your email address will not be published.