ਭਗਤਾ ਭਾਈ: ਖੇਤੀਬਾੜੀ ਸਹਿਕਾਰੀ ਸਭਾ ਵਿੱਚ ਕਾਂਗਰਸ ਦੀ ਝੰਡੀ
ਭਗਤਾ ਭਾਈ, 11 ਦਸੰਬਰ
ਖੇਤੀਬਾੜੀ ਸਹਿਕਾਰੀ ਸਭਾ ਪਿੰਡ ਕੋਇਰ ਸਿੰਘ ਵਾਲਾ ਦੀ ਚੋਣ ਵਿਚ ਕਾਂਗਰਸ ਪਾਰਟੀ ਬਿਨਾਂ ਮੁਕਾਬਲਾ ਜੇਤੂ ਰਹੀ ਹੈ। ਯੂਥ ਕਾਂਗਰਸ ਹਲਕਾ ਰਾਮਪੁਰਾ ਫੂਲ ਦੇ ਪ੍ਰਧਾਨ ਜਗਜੀਤ ਸਿੰਘ ਬਰਾੜ ਨੇ ਦੱਸਿਆ ਕਿ ਇੰਸਪੈਕਟਰ ਅਮਨਦੀਪ ਸਿੰਘ ਅਤੇ ਇੰਸਪੈਕਟਰ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਈ ਇਸ ਚੋਣ ਵਿਚ ਕਾਂਗਰਸ ਦੇ 10 ਮੈਂਬਰ ਬਿਨਾਂ ਮੁਕਾਬਲਾ ਚੁਣੇ ਗਏ। ਵਿਰੋਧੀ ਪਾਰਟੀਆਂ ਦੇ ਕਿਸੇ ਵੀ ਉਮੀਦਵਾਰ ਨੇ ਕਾਗਜ਼ ਦਾਖਲ ਨਹੀਂ ਕੀਤੇ। ਸਭਾ ਦੇ ਨਵੇਂ ਚੁਣੇ ਮੈਂਬਰਾਂ ਵਿੱਚ ਹਰਨੇਕ ਸਿੰਘ, ਜਗਮੋਹਣ ਸਿੰਘ, ਬਲਵਿੰਦਰ ਸਿੰਘ ਚੱਠਾ, ਕਰਤਾਰ ਸਿੰਘ, ਸਾਧੂ ਸਿੰਘ, ਜਸਪਾਲ ਸਿੰਘ, ਬੂਟਾ ਸਿੰਘ, ਜਗਦੇਵ ਸਿੰਘ, ਜਸਵੀਰ ਕੌਰ ਅਤੇ ਸੁਖਜਿੰਦਰ ਕੌਰ ਸ਼ਾਮਲ ਹਨ।