ਅੰਮ੍ਰਿਤਸਰ ਦੀ ਦਾਲ ਮੰਡੀ ‘ਚ ਦੋ ਲੱਖ ਦੀ ਲੁੱਟ, ਘਟਨਾ ਸੀਸੀਟੀਵੀ ‘ਚ ਕੈਦ
ਅੰਮ੍ਰਿਤਸਰ: ਸੂਬੇ ‘ਚ ਲੁੱਟ-ਖੋਹ ਦੀਆਂ ਘਟਨਾਵਾਂ ਆਏ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਇਸ ਤੋਂ ਸਾਫ਼ ਹੋ ਗਿਆ ਹੈ ਕਿ ਬਦਮਾਸ਼ਾਂ ‘ਚ ਹੁਣ ਕਾਨੂੰਨ ਦਾ ਕੋਈ ਡਰ ਨਹੀਂ ਰਹਿ ਗਿਆ। ਲੁਟੇਰੇ ਦਿਨ-ਦਿਹਾੜੇ ਹੀ ਵਾਰਦਾਤਾਂ ਨੂੰ ਅੰਜਾਮ ਦੇ ਖੁੱਲ੍ਹੇ ਘੁੰਮ ਰਹੇ ਹਨ। ਤਾਜ਼ਾ ਮਾਮਲਾ ਸੂਬੇ ਦੇ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।
ਇੱਥੇ ਦੀ ਦਾਲ ਮੰਡੀ ‘ਚ ਹਥਿਆਬੰਦ ਲੁਟੇਰਿਆਂ ਨੇ ਇਹ ਵਾਰਦਾਤ ਕਰ ਦੋ ਲੱਖ ਰੁਪਏ ਲੁੱਟ ਲਏ। ਇਹ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ। ਇਸ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਦੋ ਹਥਿਆਰਬੰਦ ਇੱਕ ਦੁਕਾਨ ‘ਚ ਬੰਦੂਕ ਦੀ ਨੌਕ ‘ਤੇ ਗੱਲੇ ਵਿੱਚੋਂ ਪੂਰਾ ਪੈਸਾ ਲੈ ਕੇ ਫਰਾਰ ਹੋ ਜਾਂਦੇ ਹਨ।
ਉਧਰ, ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ‘ਚ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ‘ਚ ਹੋਣਗੇ।