Stubble Burning:ਪੰਜਾਬ ‘ਚ ਪਰਾਲੀ ਸਾੜਨ ਤੇ ਰੋਕ ਲਈ ਸਰਕਾਰ ਦਾ ਫੈਸਲਾ, ਪਿੰਡ ਪੱਧਰ ’ਤੇ ਨੋਡਲ ਅਫ਼ਸਰ ਹੋਣਗੇ ਨਿਯੁਕਤ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਉਣ ਵਾਲੇ ਸਾਉਣੀ ਦੇ ਮੌਸਮ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਕੇਂਦਰਿਤ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹੀਆਂ ਘਟਨਾਵਾਂ ਦੀ ਨਿਗਰਾਨੀ ਕਰਨ ਅਤੇ ਤੁਰੰਤ ਰਿਪੋਰਟ ਕਰਨ ਲਈ ਪਿੰਡ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ।

ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ, ਰਾਜ ਭਰ ਵਿੱਚ ਪਰਾਲੀ ਸਾੜਨ ਵਾਲੀਆਂ ਘਟਨਾਵਾਂ ਬਾਰੇ ਅਸਲ ਸਮੇਂ ਦੇ ਅਪਡੇਟਸ ਪ੍ਰਾਪਤ ਕਰਨ ਲਈ ਇੱਕ ਵਿਲੱਖਣ ਮੋਬਾਈਲ ਐਪ ਵੀ ਵਿਕਸਿਤ ਕੀਤਾ ਹੈ।

Leave a Reply

Your email address will not be published. Required fields are marked *