ਬਠਿੰਡਾ ‘ਚ ਅਕਾਲੀ ਲੀਡਰ ਦਾ ਗੋਲ਼ੀਆਂ ਮਾਰ ਕੇ ਕਤਲ
ਬਠਿੰਡਾ: ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਡਾਂਵਾਡੋਲ ਹੈ। ਇਸੇ ਲਈ ਆਏ ਦਿਨ ਕਤਲ, ਚੋਰੀ ਡਕੈਤੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ।ਹੁਣ ਬਠਿੰਡਾ ‘ਚ ਅਕਾਲੀ ਲੀਡਰ ਸੁਖਨ ਸੰਧੂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਵਿਅਕਤੀ ਬਠਿੰਡਾ ਦੀ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ। ਜੋ ਲੰਬੇ ਸਮੇਂ ਤੋਂ ਅਕਾਲੀ ਦਲ ਪਾਰਟੀ ਨਾਲ ਜੁੜਿਆ ਹੋਇਆ ਸੀ