ਮੌਸਮ ਵਿਭਾਗ ਦੀ ਭਵਿੱਖਬਾਣੀ, ਇਨ੍ਹਾਂ ਥਾਵਾਂ ‘ਤੇ ਪਵੇਗਾ ਮੀਂਹ, ਹੋਵੇਗੀ ਜਲਥਲ
ਨਵੀਂ ਦਿੱਲੀ: ਮੌਸਮ ਵਿਭਾਗ ਮੁਤਾਕ ਪੂਰਬੀ ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਓੜੀਸਾ, ਮਹਾਰਾਸ਼ਟਰ ਤੇ ਕਰਨਾਟਕਾ ਸਮੇਤ ਪੂਰੇ ਉੱਤਰ ਭਾਰਤ ‘ਚ ਕਈ ਥਾਈਂ ਹਲਕੀ ਤੇ ਕਿਤੇ ਮੱਧਮ ਤੇ ਇਕ-ਦੋ ਥਾਵਾਂ ‘ਤੇ ਭਾਰੀ ਬਾਰਸ਼ ਹੋ ਸਕਦੀ ਹੈ।
ਉੱਤਰੀ ਭਾਰਤ ਦੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਓਧਰ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਸ਼ਨੀਵਾਰ ਤੇਜ਼ ਬਾਰਸ਼ ਹੋਈ ਜਦਕਿ ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਸ਼ ਦਰਜ ਕੀਤੀ ਗਈ। ਦਿੱਲੀ ‘ਚ ਬਾਰਸ਼ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਤੇ ਆਵਾਜਾਈ ਪ੍ਰਭਾਵਿਤ ਹੋਈ।