ਪਿਉ ਨੇ ਗੋਲੀ ਮਾਰ ਕੇ ਕੀਤਾ ਬੇਟੇ ਦਾ ਕਤਲ

ਫਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਘਾਂਗਾ ਖੁਰਦ ਵਿੱਚ ਬੀਤੀ ਦੇਰ ਰਾਤ ਪਿਤਾ ਨੇ ਮਾਮੂਲੀ ਤਕਰਾਰ ਮਗਰੋਂ ਆਪਣੇ ਬੇਟੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਥਾਣਾ ਅਮੀਰ ਖਾਸ ਦੀ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਬੇਟੇ ਦੀ ਹੱਤਿਆ ਕਰਨ ਵਾਲੇ ਪਿਤਾ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਪਿਤਾ-ਪੁੱਤ ਦੀ ਆਏ ਦਿਨ ਘਰ ਵਿੱਚ ਲੜਾਈ ਰਹਿੰਦੀ ਸੀ। ਰਾਤ ਨੂੰ ਪਿਤਾ ਨੇ ਸ਼ਰਾਬ ਪੀ ਰੱਖੀ ਸੀ ਜਿਸ ਦੇ ਚੱਲਦੇ ਬਾਜ ਸਿੰਘ ਨੇ ਆਪਣੇ 30 ਸਾਲਾ ਵਿਆਹੇ ਬੇਟੇ ਨਾਲ ਤਕਰਾਰ ਹੋਣ ਉੱਤੇ ਲਾਇਸੰਸੀ ਬੰਦੂਕ ਨਾਲ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।

Leave a Reply

Your email address will not be published.