ਸੁਪਰੀਮ ਕੋਰਟ ਨੇ ਸ਼ਾਹੀਨ ਬਾਗ਼ ਅੰਦੋਲਨ ਬਾਰੇ ਕਿਹਾ: ਜਨਤਕ ਥਾਵਾਂ ’ਤੇ ਅਣਮਿੱਥੇ ਸਮੇਂ ਲਈ ਕਬਜ਼ਾ ਨਹੀਂ ਕੀਤਾ ਜਾ ਸਕਦਾ

ਨਵੀਂ ਦਿੱਲੀ, 7 ਅਕਤੂਬਰ :ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਲਈ ਸ਼ਾਹੀਨ ਬਾਗ ਵਰਗੇ ਜਨਤਕ ਸਥਾਨਾਂ ’ਤੇ ਕਬਜ਼ਾ ਕਰਨਾ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਅਜਿਹੀਆਂ ਥਾਵਾਂ ’ਤੇ “ਅਣਮਿੱਥੇ ਸਮੇਂ ਲਈ ਕਬਜ਼ਾ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਸੀਏਏ ਵਿਰੋਧੀ ਪ੍ਰਦਰਸ਼ਨਾਂ ਖਿਲਾਫ ਦਾਇਰ ਪਟੀਸ਼ਨ ‘ਤੇ ਫੈਸਲਾ ਸੁਣਾਇਆ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਕਾਰਨ ਰਾਸ਼ਟਰੀ ਰਾਜਧਾਨੀ ਦੇ ਸ਼ਾਹੀਨ ਬਾਗ ਖੇਤਰ ਵਿੱਚ ਕਈ ਮਹੀਨਿਆਂ ਤੱਕ ਇੱਕ ਸੜਕ ਜਾਮ ਰਹੀ। ਜਸਟਿਸ ਐੱਸਕੇ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜਨਤਕ ਥਾਵਾਂ ਉੱਤੇ ਅਣਮਿੱਥੇ ਸਮੇਂ ਲਈ ਕਬਜ਼ਾ ਨਹੀਂ ਕੀਤਾ ਜਾ ਸਕਦਾ, ਜਿਵੇਂ ਕਿ ਸ਼ਾਹੀਨ ਬਾਗ ਵਿੱਚ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਹੋਇਆ ਸੀ। ਬੈਂਚ ਨੇ ਇਹ ਵੀ ਕਿਹਾ ਕਿ ਦਿੱਲੀ ਪੁਲੀਸ ਨੂੰ ਲੋਕਾਂ ਨੂੰ ਸ਼ਾਹੀਨ ਬਾਗ ਖੇਤਰ ਤੋਂ ਹਟਾਉਣ ਲਈ ਕਾਰਵਾਈ ਕਰਨੀ ਚਾਹੀਦੀ ਸੀ।

Leave a Reply

Your email address will not be published.