ਖੇਤੀ ਕਾਨੂੰਨਾਂ ਖ਼ਿਲਾਫ਼ ਅਗਲੀ ਰਣਨੀਤੀ ਉਲੀਕਣ ਲਈ 30 ਕਿਸਾਨ ਜਥੇਬੰਦੀਆਂ ਦੀ ਬਰਨਾਲਾ ਵਿੱਚ ਮੀਟਿੰਗ ਸ਼ੁਰੂ

ਟੱਲੇਵਾਲ(ਬਰਨਾਲਾ), 10 ਅਕਤੂਬਰ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਸੰਘਰਸ਼ ਬਾਰੇ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਰੇਲਵੇ ਨੂੰ ਕੁੱਝ ਰਿਆਇਤ ਦੇਣ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ 24 ਦੇ ਕਰੀਬ ਕਿਸਾਨ ਜੱਥੇਬੰਦੀਆਂ ਪਹੁੰਚ ਚੁੱਕੀਆਂ ਹਨ, ਜਦੋਂਕਿ ਬੀਕੇਯੂ ਡਕੌਂਦਾ, ਪੰਜਾਬ ਕਿਸਾਨ ਯੂਨੀਅਨ ਸਮੇਤ ਬਾਕੀ ਛੇ ਜੱਥੇਬੰਦੀਆਂ ਇਸ ਮੀਟਿੰਗ ਵਿੱਚ ਨਹੀਂ ਪੁੱਜੀਆਂ। ਕਰੀਬ ਬਾਅਦ ਦੁਪਹਿਰ ਢਾਈ ਵਜੇ ਤੋਂ ਬਾਅਦ ਜੱਥੇਬੰਦੀਆਂ ਵਲੋਂ ਸਾਂਝੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *