ਖੇਤੀ ਕਾਨੂੰਨ: ਕੇਂਦਰ ਨਾਲ ਗੱਲਬਾਤ ਦੇ ਮੁੱਦੇ ’ਤੇ ਵੱਖੋ-ਵੱਖਰੀ ਸੁਰ ਅਲਾਪਣ ਲੱਗੀਆਂ ਅੰਦੋਲਨਕਾਰੀ ਜਥੇਬੰਦੀਆਂ

ਚੰਡੀਗੜ੍ਹ, 12 ਅਕਤੂਬਰ
ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਸੱਦੇ ’ਤੇ ਇੱਕਮੁਠਤਾ ਦਾ ਪ੍ਰਗਟਾਵਾ ਨਹੀਂ ਕੀਤਾ ਜਾ ਰਿਹਾ। ਕੇਂਦਰੀ ਖੇਤੀ ਮੰਤਰਾਲੇ ਦੇ ਸੱਦੇ ’ਤੇ ਇੱਕ ਕਿਸਾਨ ਜਥੇਬੰਦੀ ‘ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ’ ਨੇ ਤਾਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ ਜਦੋਂ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਦੇ ਸੱਦੇ ਦਾ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ 14 ਅਕਤੂਬਰ ਨੂੰ ਨਵੀਂ ਦਿੱਲੀ ’ਚ ਸੱਦੀ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਸ੍ਰੀ ਕੋਕਰੀ ਨੇ ਕਿਹਾ ਕਿ 31 ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਜਥੇਬੰਦੀ ਦੀ ਪੂਰਨ ਹਮਾਇਤ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਦੌਰਾਨ ਵੀ ਪੱਖ ਰੱਖਿਆ ਜਾਣਾ ਜ਼ਰੂਰੀ ਹੈ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੱਦਾ ਠੁਕਰਾ ਦਿੱਤਾ ਹੈ ਤੇ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਰੇਲ ਮਾਰਗਾਂ ’ਤੇ ਦਿੱਤੇ ਧਰਨੇ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਹੈ। ਪੰਜਾਬ ਦੀਆਂ ਕੁਝ ਜਥੇਬੰਦੀਆਂ ਵੱਲੋਂ ਇਸ ਮੁੱਦੇ ’ਤੇ ਮੀਟਿੰਗ ਕੀਤੀ ਜਾ ਰਹੀ ਹੈ। ਅਹਿਮ ਗੱਲ ਇਹ ਵੀ ਹੈ 31 ਕਿਸਾਨ ਜਥੇਬੰਦੀਆਂ ਨੇ ਇਸ ਮੁੱਦੇ ’ਤੇ ਭਲਕੇ ਅਹਿਮ ਮੀਟਿੰਗ ਬੁਲਾਈ ਗਈ ਹੈ। ਜਥੇਬੰਦੀਆਂ ਵੱਲੋਂ ਸਮੂਹਿਕ ਤੌਰ ’ਤੇ ਭਲਕੇ ਹੀ ਫੈਸਲਾ ਲਿਆ ਜਾਵੇਗਾ।

Leave a Reply

Your email address will not be published.